← ਪਿਛੇ ਪਰਤੋ
ਸੰਜੀਵ ਜਿੰਦਲ
ਮਾਨਸਾ, 26 ਜੁਲਾਈ 2021: ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾਂਦਾ ਹੈ ਰਾਜਨੀਤਕ ਪਾਰਟੀਆਂ ਅਤੇ ਵਰਕਰਾਂ ਦੀਆਂ ਚੋਣ ਸਰਗਰਮੀਆਂ ਹੋਰ ਤੇਜ਼ ਹੋ ਰਹੀਆਂ ਹਨ। ਇਸੇ ਤਹਿਤ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸਰਦੂਲਗੜ੍ਹ ਦੇ ਨੇਮ ਚੰਦ ਚੌਧਰੀ ਵੱਲੋਂ ਹਲਕੇ ਦੇ ਬਲਾਕ ਝੁਨੀਰ ਵਿੱਚ ਪੈਂਦੇ ਪਿੰਡ ਭੰਮੇ ਖੁਰਦ ਵਿਖੇ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 300 ਯੂਨਿਟ ਮੁਫ਼ਤ ਪ੍ਰਤੀ ਮਹੀਨਾ ਬਿਜਲੀ ਦੀ ਗਰੰਟੀ ਦਿੱਤੇ ਜਾਣ ਨੂੰ ਲੈ ਕੇ ਪਿੰਡਾਂ ਵਿਚ ਲੋਕਾਂ ਨੂੰ ਜਾਣਕਾਰੀ ਦੇਣ ਸਬੰਧੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ । ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਨੇਮ ਚੰਦ ਚੌਧਰੀ ਨੇ ਆਖਿਆ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਜੋ ਸਹੂਲਤਾਂ ਦਿੱਤੀਆਂ ਹੋਈਆਂ ਹਨ ਉਨ੍ਹਾਂ ਦੀ ਚਰਚਾ ਪੂਰੇ ਦੇਸਾਂ ਪ੍ਰਦੇਸਾਂ ਵਿੱਚ ਹੈ ਜੇ ਕੋਈ ਵੀ ਬਾਹਰਲੇ ਮੁਲਕ ਦਾ ਪ੍ਰਧਾਨ ਮੰਤਰੀ ਜਾਂ ਕੋਈ ਮੰਤਰੀ ਭਾਰਤ ਦੇ ਦੌਰੇ ਤੇ ਆਉਂਦਾ ਹੈ ਤਾਂ ਉਹ ਦਿੱਲੀ ਵਿੱਚ ਕੇਜਰੀਵਾਲ ਵੱਲੋਂ ਕੀਤੇ ਗਏ ਸਕੂਲਾਂ ਦੇ ਪ੍ਰਬੰਧਾਂ ਨੂੰ ਦੇਖਣ ਲਈ ਜ਼ਰੂਰ ਜਾਂਦਾ ਹੈ । ਇਸੇ ਤਰ੍ਹਾਂ ਕੇਜਰੀਵਾਲ ਨੇ ਮੁਹੱਲਾ ਕਲੀਨਿਕ ਖੋਲ੍ਹ ਕੇ ਜਿੱਥੇ ਸਿਹਤ ਸੰਬੰਧੀ ਲੋਕਾਂ ਨੂੰ ਪੂਰੀ ਸਹੂਲਤ ਦਿੱਤੀ ਹੋਈ ਹੈ ਉੱਥੇ ਵੱਖ ਵੱਖ ਖੇਤਰਾਂ ਵਿਚ ਦਿੱਲੀ ਵਿਚ ਕੀਤੇ ਗਏ ਕੰਮਾਂ ਦੀ ਪੂਰੇ ਦੇਸ਼ ਵਿੱਚ ਚਰਚਾ ਹੈ। ਦਿੱਲੀ ਵਿਖੇ ਕੀਤੇ ਗਏ ਕੰਮਾਂ ਦੀ ਚਰਚਾ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਆਪਣਾ ਪ੍ਰਚਾਰ ਕਰ ਰਹੀ ਹੈ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਅੰਮ੍ਰਿਤਸਰ ਦੌਰੇ ਦੌਰਾਨ ਪੰਜਾਬ ਵਿੱਚ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੀ ਗਰੰਟੀ ਦਿੱਤੀ ਗਈ ਹੈ । ਇਸ ਪ੍ਰੋਗਰਾਮ ਨੂੰ ਪਿੰਡ ਪਿੰਡ ਵਿਚ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ।
Total Responses : 189