ਅਸ਼ੋਕ ਵਰਮਾ
ਬਠਿੰਡਾ, 26 ਜੁਲਾਈ 2021: ਬਾਬਾ ਫ਼ਰੀਦ ਕਾਲਜ ਦੇ ਬੀ.ਬੀ.ਏ. ਪੰਜਵਾਂ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ 90 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰ ਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਬੀ.ਏ. ਪੰਜਵਾਂ ਸਮੈਸਟਰ (ਬੈੈਚ 2018-21) ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਪ੍ਰਭਜੋਤ ਕੌਰ, ਮਨਮੀਤ ਕੌਰ ਤੇ ਗਿਰੀਸ਼ ਬਾਂਸਲ ਨੇ 94 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਚੋਂ ਪਹਿਲਾ ਸਥਾਨ ਅਤੇ ਤਰੁਨ ਕੁਮਾਰ, ਪਰਮੀਤ ਕੌਰ , ਕਰਨਵੀਰ ਸਿੰਘ, ਕਾਜਲ ਤੇ ਚਮਕੌਰ ਪ੍ਰੀਤ ਸਿੰਘ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਗੁਰਬਾਜ਼ ਸਿੰਘ, ਲਾਲਬੀਰ, ਅਮਨਦੀਪ ਕੌਰ, ਪਰਮਿੰਦਰ ਕੌਰ, ਅੰਜਲੀ, ਗਗਨਪ੍ਰੀਤ, ਸੋਨਾਕਸ਼ੀ, ਸ਼ਾਹ ਨਵਾਜ਼ , ਸ਼ਾਹਬਾਜ਼ ਸਿੰਘ, ਰਮਨਦੀਪ ਕੌਰ, ਸਿਮਰਪ੍ਰੀਤ ਕੌਰ, ਕਮਲ ਬਨਜਾਦੇ ਤੇ ਲਵਪ੍ਰੀਤ ਸ਼ਰਮਾ ਨੇ 92 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਦੱਸਣਯੋਗ ਹੈ ਕਿ ਇਸ ਪ੍ਰੀਖਿਆ ਵਿੱਚ ਬਾਬਾ ਫ਼ਰੀਦ ਕਾਲਜ ਦੇ 42 ਵਿਦਿਆਰਥੀਆਂ ਨੇ 90% ਤੋਂ ਵਧੇਰੇ, 98 ਵਿਦਿਆਰਥੀਆਂ ਨੇ 85% ਤੋਂ ਵਧੇਰੇ ਅਤੇ 98 ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰ ਕੇ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਬੀ.ਐਫ.ਜੀ.ਆਈ. ਦਾ ਮੁੱਖ ਉਦੇਸ਼ ਇੰਡਸਟਰੀ ਦੀਆਂ ਲੋੜਾਂ ਅਤੇ ਚੁਨੌਤੀਆਂ ਅਨੁਸਾਰ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣਾ ਹੈ। ਇਸ ਲਈ ਸੰਸਥਾ ਵਿਖੇ ਵਿਲੱਖਣ ਅਧਿਆਪਨ ਢੰਗਾਂ ਤਹਿਤ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਵਿਹਾਰਿਕ ਗਿਆਨ ਪ੍ਰਦਾਨ ਕਰਨ ਲਈ ਉਦਯੋਗਿਕ ਦੌਰੇ, ਲਾਈਵ ਪੋ੍ਰਜੈਕਟ, ਇੰਡਸਟਰੀ ਅਕੈਡਮੀਆ ਪ੍ਰੋਗਰਾਮ, ਗੈੱਸਟ ਲੈਕਚਰ ਆਦਿ ਨੂੰ ਪਾਠਕ੍ਰਮ ਦਾ ਹਿੱਸਾ ਬਣਾਇਆ ਗਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਮੁਬਾਰਕਬਾਦ ਦਿੱਤੀ ਅਤੇ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ ।