← ਪਿਛੇ ਪਰਤੋ
ਹਰੀਸ਼ ਕਾਲੜਾ ਰੂਪਨਗਰ 26 ਜੁਲਾਈ 2021 : ਨੈਸ਼ਨਲ ਪ੍ਰੋਗਰਾਮ ਫਾਰ ਹੈਲਥ ਕੇਅਰ ਫਾਰ ਐਲਡਰਲੀ ਤਹਿਤ ਬਜੁਰਗਾਂ ਦੀ ਸਿਹਤ ਸੰਭਾਲ ਸੰਬੰਧੀ ਟੋਲ ਫਰੀ ਹੈਲਪਲਾਇਨ ਨੰਬਰ 14567 ਜਾਰੀ ਕੀਤਾ ਗਿਆ ਹੈ। ਇਸ ਬਾਰੇ ਵਧੇਰੇ ਜਾਣਕਾਰੀ ਸਾਂਝਾ ਕਰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਬਜੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ ਜਰੂਰਤ ਹੈ ਕਿ ਉਹਨਾਂ ਦੀ ਸਿਹਤ ਸੰਭਾਲ ਪ੍ਰਤੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸੇ ਜਰੂਰਤ ਨੂੰ ਮੱਦੇਨਜਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਉਕਤ ਹੈਲਪਲਾਇਨ ਨੰਬਰ ਜਾਰੀ ਕੀਤਾ ਗਿਆ ਹੈ। ਕੋਈ ਵੀ ਬਜੁਰਗ ਇਸ ਟੋਲ ਫਰੀ ਨੰਬਰ ਤੇ ਕਾਲ ਕਰਕੇ ਮਾਨਸਿਕ, ਸਰੀਰਿਕ ਅਤੇ ਸਮਾਜਿਕ ਤਣਾਅ ਵਰਗੀਆਂ ਸਮੱਸਿਆਵਾਂ ਸਾਂਝੀ ਕਰ ਸਕਦਾ ਹੈ। ਜਿਸਨੂੰ ਸਿਹਤ ਵਿਭਾਗ ਵੱਲੋਂ ਮੋਕੇ ਤੇ ਹੀ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।ਇਸ ਸੰਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੂਰੇ ਜਿਲ੍ਹੇ ਵਿੱਚ ਪਿੰਡਾਂ ਦੇ ਬਜੁਰਗਾਂ ਅਤੇ ਵਸਨੀਕਾਂ ਨੂੰ ਇਸ ਟੋਲ ਫਰੀ ਨੰਬਰ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਜੁਰਗਾਂ ਦੀ ਸਿਹਤ ਸੰਭਾਲ ਸੰਬੰਧੀ ਕਿਸੇ ਤਰਾ੍ਹਂ ਦੀ ਸਮੱਸਿਆ ਲਈ ਇਸ ਸੁਵਿਧਾ ਦਾ ਫਾਇਦਾ ਲੈ ਸਕਦਾ ਹੈ।
Total Responses : 189