401 ਬੋਤਲਾਂ ਸ਼ਰਾਬ ਕੀਤੀ ਵਹੀਕਲਾਂ ਸਮੇਤ ਬਰਾਮਦ
ਸੰਜੀਵ ਜਿੰਦਲ
ਮਾਨਸਾ, 26 ਜੁਲਾਈ 2021 : ਐੱਸਐੱਸਪੀ ਮਾਨਸਾ ਡਾ. ਨਰਿੰਦਰ ਭਾਰਗਵ ਆਈਪੀਐਸ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 4 ਮੁਲਜ਼ਿਮਾਂ ਨੂੰ ਵਹੀਕਲਾਂ (ਕਾਰ, ਮੋੋਟਰਸਾਈਕਲ, ਸਕੂਟਰੀ) ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਬਰਾਮਦਗੀ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਮੁਲਜਿਮਾਂ ਵਿਰੁੱਧ 3 ਮੁਕੱਦਮੇ ਦਰਜ਼ ਰਜਿਸਟਰ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਸ਼ਨੀ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਉਡਤ ਸੈਦੇਵਾਲਾ ਅਤੇ ਮੋਨੂੰ ਕੁਮਾਰ ਪੁੱਤਰ ਚਿਰੰਜੀ ਲਾਲ ਵਾਸੀ ਮਹਿਮਦਕੇ (ਹਰਿਆਣਾ) ਨੂੰ ਮਾਰੂਤੀ ਕਾਰ ਨੰ:ਐਚਆਰ 23ਸੀ-1388 ਅਤੇ ਸਕੂਟਰੀ ਐਕਟਿਵਾ ਨੰ: ਐਚਆਰ59ਈ-4775 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 300 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ, ਕਾਰ ਅਤੇ ਸਕੂਟਰੀ ਨੂੰ ਕਬਜ਼ਾ ਪੁਲਿਸ ਵਿੱਚ ਲਿਆ ਗਿਆ ਹੈ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸੰਜੂ ਕੁਮਾਰ ਪੁੱਤਰ ਦਰਸ਼ਨ ਕੁਮਾਰ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 60 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ।
ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਬਲੌੌਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਹੀਰਕੇ ਨੂੰ ਡਿਸਕਵਰ ਮੋੋਟਰਸਾਈਕਲ ਬਿਨਾ ਨੰਬਰੀ ਸਮੇਤ ਕਾਬੂ ਕਰਕੇ 41 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕਰਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜ਼ਾ ਪੁਲਿਸ ਵਿੱਚ ਲਿਆ ਗਿਆ ਹੈ।
ਡਾ. ਭਾਰਗਵ, ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ ।