ਅਸ਼ੋਕ ਵਰਮਾ
ਨਵੀਂ ਦਿੱਲੀ, 23 ਜੁਲਾਈ 2021: ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ਤੇ ਚੱਲ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪੱਕੇ ਮੋਰਚੇ ਦੀ ਸਟੇਜ ਤੋਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਖੇਤੀ ਕਾਨੂੰਨਾਂ ਦੇ ਖ਼ਿਲਾਫ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੇ ਪੰਜਾਬ ਤੋਂ ਸ਼ੁਰੂ ਕਰਕੇ ਹਰਿਆਣਾ, ਯੂਪੀ, ਉੱਤਰਾਖੰਡ ਅਤੇ ਤਕਰੀਬਨ ਸਾਰੇ ਭਾਰਤ ਦੇ ਸੂਬਿਆਂ ਵਿੱਚ ਤੇ ਵਿਦੇਸ਼ਾਂ ਤੱਕ ਕਿਰਤੀ ਲੋਕਾਂ ਨੂੰ ਝੰਜੋੜਿਆ ਹੈ ਅਤੇ ਭਾਰਤ ਦੇ ਕਿਰਤੀਆਂ ਨੂੰ ਲੜਨ ਦਾ ਰਾਹ ਦਿਖਾਇਆ । ਉਨ੍ਹਾਂ ਕਿਹਾ ਕਿ ਹੁਣ ਤਕ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਲੱਗੇ ਹੋਏ ਮੋਰਚਿਆਂ ਤੋਂ ਪ੍ਰਭਾਵਿਤ ਹੋ ਕੇ ਸਾਰੇ ਸੂਬਿਆਂ ਦੇ ਕਿਸਾਨਾਂ ਦੇ ਘੋਲਾਂ ਦੇ ਵਿੱਚ ਆਪਣਾ ਬਣਦਾ ਯੋਗਦਾਨ ਪਾ ਕੇ ਨਵੀਂ ਮਿਸਾਲ ਪੈਦਾ ਅਤੇ ਪਿਛਲੇ 73 ਸਾਲ ਦੇ ਇਤਿਹਾਸ ਦੇ ਵਿੱਚ ਇੱਕ ਨਿਵੇਕਲੀ ਕਿਸਮ ਦੀ ਸ਼ੁਰੂਆਤ ਕੀਤੀ ਹੈ।
ਉਨ੍ਹਾਂ ਕਿਹਾ ਕਿ 22 ਜੁਲਾਈ ਤੋਂ ਭਾਰਤ ਸਰਕਾਰ ਵੱਲੋਂ ਮੌਨਸੂਨ ਸੈਸ਼ਨ ਸ਼ੁਰੂ ਕੀਤਾ ਇਸ ਦਾ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਮੁਤਾਬਿਕ ਵਿਰੋਧੀ ਪਾਰਟੀਆਂ ਦੇ ਪਾਰਟੀਆਂ ਦੇ ਅਤੇ ਆਜ਼ਾਦ ਸੰਸਦ ਮੈਂਬਰਾਂ ਨੂੰ 17 ਜੁਲਾਈ ਨੂੰ ਇਕ ਵਹਿਪ ਜਾਰੀ ਕਰ ਕੇ ਚਿਤਾਵਨੀ ਦਿੱਤੀ ਕਿ ਜੇਕਰ ਪਹਿਲਾਂ ਦੀ ਤਰ੍ਹਾਂ ਜੋ ਸੈਸ਼ਨ ਚੱਲਦਾ ਸੀ ਉਸ ਦੇ ਉਲਟ ਇਸ ਪਾਰਲੀਮੈਂਟ ਸੈਸ਼ਨ ਦੌਰਾਨ ਜਿਹੜੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਇਨ੍ਹਾਂ ਪੰਜੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਦਾ ਵਿਰੋਧ ਨਾ ਕੀਤਾ ਜਾਂ ਇਸ ਵਿਰੁੱਧ ਬਹਿਸ ਕਰਨ ਦੀ ਬਜਾਏ ਪਾਰਲੀਮੈਂਟ ਦਾ ਬਾਈਕਾਟ ਕੀਤਾ ਤਾਂ ਤੁਹਾਡਾ ਹਸ਼ਰ ਵੀ ਭਾਜਪਾ ਵਰਗਾ ਹੋਵੇਗਾ ਪਰ ਕਾਂਗਰਸ ਨੇ ਆਪਣੀ ਹਟ ਨਹੀਂ ਤਿਆਗੀ ਜੇਕਰ ਅਜੇ ਵੀ ਕਾਂਗਰਸ ਪਾਰਟੀ ਨੇ ਜਚ ਕੇ ਅੰਦਰ ਵਿਰੋਧ ਨਾ ਕੀਤਾ ਇਸ ਨੂੰ ਕਿਸਾਨਾਂ ਵੱਲੋਂ ਲੋਕਾਂ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ ।
ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਜੋ ਦਿੱਲੀ ਦੇ ਵਿੱਚ ਆਪਣਾ ਵੱਖਰਾ ਕਿਸਾਨ ਸੰਸਦ ਸੈਸ਼ਨ ਚਲਾਇਆ ਹੋਇਆ ਹੈ ਉਸ ਦੇ ਵਿੱਚ ਕੇਰਲਾ ਤੋਂ ਵੀ ਐਮਪੀ ਕਿਸਾਨਾਂ ਦੀ ਚੱਲ ਰਹੀ ਪਾਰਲੀਮੈਂਟ ਦੇ ਪਾਸੇ ਬਹਿ ਕੇ ਸਾਰੀ ਕਾਰਵਾਈ ਨੂੰ ਧਿਆਨ ਨਾਲ ਸੁਣਿਆ ਕਿਸਾਨਾਂ ਦੇ ਘੋਲ ਦੀ ਇਹ ਇੱਕ ਬਹੁਤ ਵੱਡੀ ਪ੍ਰਾਪਤੀ ਹੈ ।ਹਰਿਆਣਾ ਦੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਵਿਕਾਸ ਸੀਸਰ ਨੇ ਸੰਬੋਧਨ ਹੁੰਦਿਆਂ ਕਿਹਾ ਕੇ ਪਿਛਲੇ ਮਹੀਨੇ ਹਿਸਾਰ ਜ਼ਿਲ੍ਹੇ ਵਿਚ ਕੋਰੋਨਾ ਦੇ ਨਾਂ ਤੇ ਹਸਪਤਾਲ ਦਾ ਉਦਘਾਟਨ ਕਰਨ ਦਾ ਬਹਾਨਾ ਬਣਾ ਕੇ ਹਰਿਆਣੇ ਦੇ ਮੁੱਖ ਮੰਤਰੀ ਵੱਲੋਂ ਆਉਣ ਦੀ ਕੋਸ਼ਿਸ਼ ਕੀਤੀ ਗਈ ਕਿਸਾਨਾਂ ਵੱਲੋਂ ਉਸਦਾ ਵਿਰੋਧ ਕੀਤਾ ਗਿਆ ਤਾਂ ਉਸ ਸਮੇਂ ਹਿਸਾਰ ਦੇ ਪੁਲੀਸ ਪ੍ਰਸ਼ਾਸਨ ਵੱਲੋਂ ਡੇਢ ਸੌ ਦੇ ਕਰੀਬ ਕਿਸਾਨਾਂ ਨੂੰ ਝੂਠੇ ਕੇਸ ਬਣਾ ਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ।
ਉਨ੍ਹਾਂ ਕਿਹਾ ਕਿ ਉਸੇ ਸਮੇਂ ਹਰਿਆਣਾ ਦੇ ਕਿਸਾਨਾਂ ਨੇ ਥਾਣੇ ਮੂਹਰੇ ਧਰਨਾ ਲਾਇਆ ਤੇ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ । ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਡੀ ਗਿਣਤੀ ਵਿਚ ਹਰਿਆਣੇ ਦੇ ਕਿਸਾਨਾਂ ਦੀ ਹਮਾਇਤ ਤੇ ਕਿਸਾਨਾਂ ਦੇ ਦਬਾਅ ਸਦਕਾ ਪਾਏ ਹੋਏ ਝੂਠੇ ਪਰਚੇ ਰੱਦ ਕਰਨ ਦੀ ਮੰਗ ਮੰਨ ਲਈ ਗਈ । ਉਨ੍ਹਾਂ ਨੇ ਕਿਹਾ ਉਗਰਾਹਾਂ ਜਥੇਬੰਦੀ ਦਾ ਜਿੰਨਾ ਜ਼ਾਬਤਾ ਹੈ ਇਨ੍ਹਾਂ ਅਨੁਸ਼ਾਸਨ ਕਿਸੇ ਹੋਰ ਜਥੇਬੰਦੀ ਵਿਚ ਦੇਖਣ ਨੂੰ ਨਹੀਂ ਮਿਲਦਾ । ਅਖੀਰ ਦੇ ਵਿਚ ਉਨ੍ਹਾਂ ਕਿਹਾ ਮੈਨੂੰ ਉਮੀਦ ਹੈ ਕਿ ਛੇਤੀ ਹੀ ਸੰਘਰਸ਼ ਜਿੱਤ ਤੱਕ ਪਹੁੰਚੇਗਾ। ਜ਼ਿਲ੍ਹਾ ਪਟਿਆਲਾ ਦੀਆਂ ਆਗੂ ਗੁਰਪ੍ਰੀਤ ਕੌਰ ਬਰਾਸ ਨੇ ਅੱਜ ਕਿਸਾਨ ਸੰਸਦ ਵਿੱਚ ਸਿਰਫ਼ ਔਰਤਾਂ ਨੂੰ ਵਿਸ਼ੇਸ਼ ਦਿਨ ਤੇ ਸ਼ਪੈਸਲ ਭੇਜਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਔਰਤਾਂ ਦੇ ਹੌਸਲੇ ਹੋਰ ਬੁਲੰਦ ਹੋਣਗੇ ਅਤੇ ਮੋਰਚੇ ਵਿਚ ਔਰਤਾਂ ਦੀ ਸ਼ਮੂਲੀਅਤ ਦੀ ਵਧੇਗੀ ।
ਅੱਜ ਸਟੇਜ ਸੈਕਟਰੀ ਦੀ ਜ਼ਿੰਮੇਵਾਰੀ ਗੁਰਭੇਜ ਸਿੰਘ ਰੋਹੀਵਾਲਾ ਨੇ ਨਿਭਾਈ । ਅੱਜ ਦੀ ਸਟੇਜ ਤੋਂ ਦਰਬਾਰਾ ਸਿੰਘ ਛਾਜਲਾ ਜਰਨਲ ਸਕੱਤਰ ਸੰਗਰੂਰ , ਮੁਕਤਸਰ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ,ਅੰਮ੍ਰਿਤਸਰ ਜ਼ਿਲ੍ਹੇ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਵੀ ਸੰਬੋਧਨ ਕੀਤਾ।