ਹਰੀਸ਼ ਕਾਲੜਾ
ਰੂਪਨਗਰ, 26 ਜੁਲਾਈ 2021: ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਹਲਕੇ ਦੇ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਉਹ ਆਪਣੇ ਨਿਵਾਸ ਸਥਿਤ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਪਿੰਡਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲੈ ਰਹੇ ਸਨ।
ਐਮ.ਪੀ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਲਕੇ ਦਾ ਸਰਬਪੱਖੀ ਵਿਕਾਸ ਤੇ ਪਿੰਡਾਂ ਵਿੱਚ ਸ਼ਹਿਰੀ ਪੱਧਰ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੈ। ਇਸ ਲੜੀ ਹੇਠ, ਹਲਕੇ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟ ਚੱਲ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਦੌਰਾਨ ਰਹਿੰਦੀ ਕਮੀ ਨੂੰ ਵੀ ਪੂਰਾ ਕਰ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਵਿਕਾਸ ਵਿਚ ਕਿਸੇ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਸਰਪੰਚ ਕੁਲਵੰਤ ਕੌਰ, ਪਰਮਜੀਤ ਕੌਰ ਪੰਚ, ਸ਼ਮਸ਼ੇਰ ਕੌਰ, ਰੁਪਿੰਦਰ ਕੌਰ, ਜਸਵਿੰਦਰ ਕੌਰ, ਕੁਲਦੀਪ ਸਿੰਘ, ਕਮਲਜੀਤ ਸਿੰਘ, ਬਲਵਿੰਦਰ ਸਿੰਘ, ਜਸਪ੍ਰੀਤ ਸਿੰਘ ਸਰਪੰਚ ਬਰਸਾਲ ਪੁਰ, ਮਨਜੀਤ ਸਿੰਘ ਰਸੂਲਪੁਰ, ਸਰਬਜੀਤ ਸਿੰਘ ਸਰਪੰਚ ਟੋਡਰ ਮਾਜਰਾ, ਕਮਲ ਕਟਾਰੀਆ ਸਰਪੰਚ ਵੀ ਮੌਜੂਦ ਰਹੇ।