'ਆਪ' 'ਚ ਸ਼ਾਮਲ ਹੋਏ ਗੁਰਮੀਤ ਸਿੰਘ ਖੁੱਡੀਆਂ - ਕਾਂਗਰਸ ਛੱਡਣ ਬਾਰੇ ਖੁੱਲ੍ਹ ਕੇ ਬੋਲੇ - ਵੀਡੀੳ ਵੀ ਦੇਖੋ
ਚੰਡੀਗੜ੍ਹ, 26 ਜੁਲਾਈ 2021 - ਕਾਂਗਰਸ ਛੱਡ ਚੁੱਕੇ ਗੁਰਮੀਤ ਸਿੰਘ ਖੁੱਡੀਆਂ ਅੱਜ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਕੋ-ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਅਤੇ ਮੀਤ ਹੇਅਰ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ।
ਗੁਰਮੀਤ ਸਿੰਘ ਖੁੱਡੀਆਂ 2017 ਦੀਆ ਵਿਧਾਨ ਸਭਾ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਕਵਰਿੰਗ ਉਮੀਦਵਾਰ ਸਨ । ਉਨ੍ਹਾਂ ਦੇ ਪਿਤਾ ਸਵਰਗਵਾਸੀ ਜਗਦੇਵ ਸਿੰਘ ਖੁੱਡੀਆਂ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਰਹੇ ਹਨ ।
ਇਸ ਮੌਕੇ ਖੁੱਡੀਆਂ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੇ ਜਾਣ ਬੁੱਝ ਕੇ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਨੂੰ ਜਿਤਾਇਆ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਵਰਕਰ ਨੂੰ ਵਰਕਰ ਨਹੀਂ ਸਮਝਿਆ ਜਾਂਦਾ ਜਿਸ ਕਰਕੇ ਉਨ੍ਹਾਂ ਨੇ ਪਾਰਟੀ ਨੂੰ ਛੱਡ ਦਿੱਤਾ |