← ਪਿਛੇ ਪਰਤੋ
ਮੈਕਸੀਮਮ ਸਕਿਓਰਟੀ ਜੇਲ਼ ਅਤੇ ਨਵੀਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਨਿਰੀਖਣ ਜੀ ਐਸ ਪੰਨੂ ਨਾਭਾ/ਪਟਿਆਲਾ ,26 ਜੁਲਾਈ,2021: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਰਜਿੰਦਰ ਅਗਰਵਾਲ ਨੇ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ ਕਰਕੇ ਬੰਦੀਆਂ ਨਾਲ ਮੁਲਾਕਾਤ ਕੀਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਗਰਵਾਲ ਵੱਲੋਂ ਮੈਕਸੀਮਮ ਸਕਿਓਰਟੀ ਜ਼ੇਲ੍ਹ ਅਤੇ ਨਵੀਂ ਜ਼ਿਲ੍ਹਾਂ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਮੌਕੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਪਰਮਿੰਦਰ ਕੌਰ ਵੀ ਹਾਜ਼ਰ ਸਨ। ਇਸ ਮੌਕੇ ਅਗਰਵਾਲ ਨੇ ਬੰਦੀਆਂ ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਮੌਕੇ ਜੇਲ੍ਹਾਂ ਦੇ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਰਾਜਿੰਦਰ ਅਗਰਵਾਲ ਨੇ ਦੱਸਿਆਂ ਕਿ ਸਮੇਂ-ਸਮੇਂ ਤੇ ਜ਼ਿਲਾ ਪਟਿਆਲਾ ਦੀਆਂ ਜੇਲ੍ਹਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ । ਉਨ੍ਹਾਂ ਹੋਰ ਗੱਲਬਾਤ ਕਰਨ 'ਤੇ ਇਹ ਵੀ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਟੋਲ ਫ਼ਰੀ ਹੈਲਪ ਲਾਈਨ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ ।
Total Responses : 872