ਬੇਅਦਬੀ ਕੇਸ ਤੋਂ ਬਾਅਦ ਵਿਵਾਦਤ ਪੋਸਟਰ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ, 27 ਜੁਲਾਈ 2021 - ਬੇਅਦਬੀ ਕੇਸ ਤੋਂ ਬਾਅਦ ਹੁਣ ਵਿਵਾਦਤ ਪੋਸਟਰ ਮਾਮਲੇ 'ਚ ਨਾਮਜ਼ਦ ਚਾਰ ਡੇਰਾ ਪ੍ਰੇਮੀਆਂ ਨੂੰ ਫਰੀਦਕੋਟ ਦੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ।
ਇਸ ਕੇਸ ਵਿੱਚ ਸ਼ਕਤੀ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ ਅਤੇ ਸੁਖਜਿੰਦਰ ਸਿੰਘ ਉਰਫ ਸੰਨੀ ਕੰਡਾ ਨੂੰ ਨਾਮਜ਼ਦ ਕਰਕੇ ਐਸਆਈਟੀ ਨੇ ਗ੍ਰਿਫ਼ਤਾਰ ਕਰ ਲਿਆ ਸੀ। ਹੁਣ ਦੋਵਾਂ ਮਾਮਲਿਆਂ ਵਿੱਚ ਐਫਆਈਆਰ ਨੰਬਰ 128/2015 ਅਤੇ ਐਫਆਈਆਰ ਨੰਬਰ 117/2015 ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਰਸਤਾ ਸਾਫ਼ ਹੋ ਗਿਆ ਹੈ। ਚਾਰੋਂ ਮੁਲਜ਼ਮ ਨਿਆਂਇਕ ਹਿਰਾਸਤ ਕਾਰਨ ਫ਼ਰੀਦਕੋਟ ਦੀ ਜੇਲ੍ਹ ਵਿੱਚ ਬੰਦ ਹਨ।