ਐਸ.ਡੀ.ਐਮ.ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਗਿਣਤੀ ਕੇਂਦਰ ਅਤੇ ਸਟਰਾਂਗ ਰੂਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਖਰੜ, 27 ਜੁਲਾਈ 2021 - ਵਿਧਾਨ ਸਭਾ ਹਲਕਾ ਖਰੜ ਦੇ ਪੋਲਿੰਗ ਬੂਥਾਂ ਲਈ ਸਰਕਾਰੀ ਬਹੁਤਕਨੀਕੀ ਕਾਲਜ਼ ਖੂਨੀਮਾਜਰਾ ਵਿਖੇ ਬਣਾਏ ਜਾਂਦੇ ਗਿਣਤੀ ਕੇਂਦਰ ਅਤੇ ਸਟਰਾਂਗ ਰੂਮ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਵਿਧਾਨ ਸਭਾ ਹਲਕਾ ਖਰੜ-52 ਦੇ ਚੋਣਕਾਰ ਰਜਿਸਟੇ੍ਰਸ਼ਨ ਅਫਸਰ-ਕਮ-ਐਸ.ਡੀ.ਐਮ ਖਰੜ ਹਰਬੰਸ ਸਿੰਘ ਨੇ ਦਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਚੋਣ ਪ੍ਰਬੰਧਾਂ ਨੂੰ ਲੈ ਕੇ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਵਿਧਾਨ ਸਭਾ ਹਲਕਾ ਖਰੜ ਦੇ ਸਮੂਹ ਪੋÇਲੰਗ ਬੂਥਾਂ ਦੀਆਂ ਈ.ਵੀ.ਐਮ.ਸਰਕਾਰੀ ਬਹੁਤਕਨੀਕੀ ਕਾਲਜ਼ ਖੂਨੀਮਾਜਰਾ ਵਿਖੇ ਰੱਖੀਆਂ ਜਾਂਦੀਆਂ ਹਨ ਅਤੇ ਨਾਲ ਹੀ ਕਾਲਜ਼ ਵਿਚ ਬਣਾਏ ਜਾਂਦੇ ਗਿਣਤੀ ਕੇਂਦਰ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਹੈ ਅਤੇ ਗਿਣਤੀ ਕੇਦਰ ਹਾਲ ਅਤੇ ਸਟਰਾਂਮ ਰੂਮ ਵਿਚ ਹੋਰ ਕੀ ਪੁਖਤਾ ਪ੍ਰਬੰਧ ਕੀਤੇ ਜਾਣੇ ਹਨ ਸਬੰਧੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਅਤੇ ਜਿਥੇ ਕੋਈ ਕਮੀ ਲੱਗਦੀ ਹੈ ਉਹ ਪਹਿਲਾਂ ਹੀ ਪੂਰੀ ਕੀਤੀ ਜਾ ਸਕੇ।
ਐਸ.ਡੀ.ਐਮ. ਹਰਬੰਸ ਸਿੰਘ ਨੇ ਗਿਣਤੀ ਕੇਂਦਰ ਅਤੇ ਸਟਰਾਂਮ ਰੂਮ ਦਾ ਜਾਇਜ਼ਾ ਲੈਣ ਉੁਪਰੰਤ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਸਟਾਫ ਮੈਂਬਰਾਂ ਨਾਲ ਵੀ ਆਪਣੇ ਇਸ ਕਾਲਜ਼ ਵਿਚ ਨੌਕਰੀ ਸਮੇਂ ਬਿਤਾਏ ਪਲਾਂ ਨੂੰ ਯਾਦ ਕੀਤਾ। ਕਾਲਜ਼ ਦੇ ਪਿ੍ਰੰਸੀਪਲ ਰਾਜੀਵ ਪੁਰੀ ਅਤੇ ਹੋਰ ਸਟਾਫ ਮੈਂਬਰਾਂ ਵਲੋਂ ਐਸ.ਡੀ.ਐਮ.ਹਰਬੰਸ ਸਿੰਘ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਵਲੋ ਇਸ ਕਾਲਜ਼ ਵਿਚ ਕੀਤੇ ਕੰਮਾਂ ਨੂੰ ਯਾਦ ਕੀਤਾ। ਇਸ ਮੌਕੇ ਐਸ.ਡੀ.ਐਮ.ਦਫਤਰ ਦੇ ਸੰਜੀਵ ਕੁੁਮਾਰ ਸਮੇਤ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।