← ਪਿਛੇ ਪਰਤੋ
ਕਾਂਗਰਸੀ ਲੋਕ ਸਭਾ ਮੈਂਬਰ ਔਜਲਾ ਅਤੇ ਬਿੱਟੂ ਨੇ ਪਾਰਲੀਮੈਂਟ ਅੰਦਰ ਲਗਾਇਆ ਧਰਨਾ
ਕੁਲਵਿੰਦਰ ਸਿੰਘ ਅੰਮ੍ਰਿਤਸਰ 27 ਜੁਲਾਈ,2021: ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਨੇ ਅੱਜ ਲੋਕ ਸਭਾ ਦਾ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਲੋਕ ਸਭਾ ਵਿੱਚ ਕਿਸਾਨਾਂ ਦੇ ਹੱਕ ਵਿੱਚ ਧਰਨੇ ਤੇ ਬੈਠੇ। ਇਨ੍ਹਾਂ ਦੀ ਮੰਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਸੈਸ਼ਨ ਦੌਰਾਨ ਇਸ ਉੱਤੇ ਖੁੱਲ੍ਹੀ ਬਹਿਸ ਕੀਤੀ ਜਾਵੇ । ਉਨ੍ਹਾਂ ਅੱਗੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਕਾਨੂੰਨ ਬਣਾ ਕੇ ਲਾਗੂ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਲੋਕ ਸਭਾ ਵਿੱਚ ਧਰਨਾ ਲਗਾਉਣ ਦਾ ਮੰਤਵ ਸਰਕਾਰ ਦੇ ਕੰਨਾਂ ਵਿਚ ਆਪਣੀ ਆਵਾਜ਼ ਪਾਉਣਾ ਹੈ ਜੋ ਕਿ ਲੰਬੇ ਸਮੇਂ ਤੋਂ ਗੁੰਗੀ-ਬੋਲੀ ਹੋਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ ਰਾਹੁਲ ਗਾਂਧੀ ਵੱਲੋਂ ਕਾਂਗਰਸ ਭਵਨ ਤੋਂ ਲੈ ਕੇ ਸੰਸਦ ਭਵਨ ਤੱਕ ਖੇਤੀ ਕਾਨੂੰਨਾਂ ਨੂੰ ਲੈ ਕੇ ਟਰੈਕਟਰ ਰੋਸ ਮਾਰਚ ਕੱਢਿਆ ਗਿਆ ਸੀ। ਜਿਸ ਵਿੱਚ ਉੱਘੇ ਕਾਂਗਰਸੀ ਨੇਤਾ ਸ਼ਾਮਲ ਹੋਏ ਸਨ।
Total Responses : 936