ਖਰੜ, 28 ਜੁਲਾਈ 2021 - ਪੰਜਾਬ ਸਰਕਾਰ ਵਲੋਂ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੀਆਂ ਕੀਤੀਆਂ ਗਈਆਂ ਬਦਲੀਆਂ ਵਿਚ ਸਬ ਡਵੀਜ਼ਨ ਖਰੜ ਵਿਖੇ ਤਾਇਨਾਤ ਕੀਤੇ ਗਏ ਐਸ.ਡੀ.ਐਮ.ਅਕਾਸ਼ ਬਾਂਸਲ ਆਈ.ਏ.ਐਸ.ਨੇ ਅੱਜ ਅਹੁੱਦਾ ਸੰਭਾਲ ਲਿਆ ਹੈ।
ਉਹ ਇਸ ਤੋਂ ਪਹਿਲਾਂ ਸਬ ਡਵੀਜ਼ਨ ਮੂਨਕ ਵਿਖੇ ਤਾਇਨਾਤ ਸਨ। ਇਸ ਤੋਂ ਪਹਿਲਾਂ ਐਸ.ਡੀ.ਐਮ.ਦਫਤਰ ਖਰੜ ਵਿਖੇ ਪਹੁੰਚਣ ਤੇ ਤਹਿਸੀਲਦਾਰ ਖਰੜ ਜਸਵਿੰਦਰ ਸਿੰਘ, ਨਾਇਬ ਤਹਿਸੀਲਦਾਰ ਵਿਵੇਕ ਨਿਰਮੋਹੀ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।
ਐਸ.ਡੀ.ਐਮ.ਅਕਾਸ਼ ਬਾਂਸਲ ਵਲੋਂ ਅਹੁਦਾ ਸੰਭਾਲਣ ਉਪਰੰਤ ਐਸ.ਡੀ.ਐਮ ਅਤੇ ਤਹਿਸੀਲ ਦਫਤਰ ਖਰੜ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਕੰਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ।