ਹੱਲਾ ਬੋਲ ਮਹਾਂ ਰੈਲੀ ਕਰਨ ਤੋਂ ਬਾਅਦ ਕੈਪਟਨ ਦੀ ਰਿਹਾਇਸ਼ ਵੱਲ ਰੋਸ ਮਾਰਚ
ਜਗਤਾਰ ਸਿੰਘ
ਪਟਿਆਲਾ 29 ਜੁਲਾਈ 2021 - ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਚ ਮੁਲਾਜ਼ਮਾਂ ਹਿੱਤ ਅਨੁਸਾਰ ਸੋਧਾਂ ਕਰਾਉਣ ਦੀ ਮੰਗ ਲਈ ਸੂਬੇ ਭਰ ਚੋਂ ਪੁੱਜੇ ਹਜ਼ਾਰਾਂ ਮੁਲਾਜ਼ਮਾਂ ਪੈਨਸ਼ਨਰਾਂ ਤੇ ਕੱਚੇ ਕੰਟਰੈਕਟ ਵਰਕਰਾਂ ਵਲੋਂ ਸਰਹਿੰਦ ਰੋਡ ਸਥਿਤ ਅਨਾਜ ਮੰਡੀ ਚ ਵਿਸ਼ਾਲ ਹੱਲਾ ਬੋਲ ਮਹਾਂਰੈਲੀ ਕਰਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਮਾਰਚ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਕਨਵੀਨਰਾਂ ਜਗਦੀਸ਼ ਸਿੰਘ ਚਾਹਲ ,ਸਤੀਸ਼ ਰਾਣਾ, ਜਰਮਨਜੀਤ ਸਿੰਘ, ਸੁਖਚੈਨ ਸਿੰਘ ਖਹਿਰਾ, ਠਾਕੁਰ ਸਿੰਘ, ਨੇਕ ਸਿੰਘ ਸਿੱਧੂ, ਕਰਮ ਸਿੰਘ ਧਨੋਆ, ਬਖਸ਼ੀਸ਼ ਸਿੰਘ, ਸੁਖਦੇਵ ਸਿੰਘ ਸੈਣੀ, ਪ੍ਰੇਮ ਸਾਗਰ ਸ਼ਰਮਾ ,ਪਰਵਿੰਦਰ ਸਿੰਘ ਖੰਗੂੜਾ ,ਜਸਵੀਰ ਸਿੰਘ ਤਲਵਾੜਾ, ਦਵਿੰਦਰ ਸਿੰਘ ਬੈਨੀਪਾਲ, ਸੁਰਜੀਤ ਸਿੰਘ ਅਤੇ ਸਤਨਾਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਛੇਵੇਂ ਤਨਖਾਹ ਕਮਿਸ਼ਨ ਰਾਹੀਂ ਮੁਲਾਜ਼ਮਾਂ ਨੂੰ ਗੱਫੇ ਦਿੱਤੇ ਜਾਣ ਦੇ ਬਿਆਨ ਜਾਰੀ ਕਰਕੇ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਨਖਾਹ ਅਨਾਮਲੀ ਕਮੇਟੀ ਵੱਲੋਂ 24 ਅਤੇ ਕੈਬਨਿਟ ਸਬ ਕਮੇਟੀ ਵੱਲੋਂ 239 ਕੈਟੇਗਰੀਆਂ ਦੇ ਗਰੇਡਾਂ ਵਿੱਚ 2011 ਦੌਰਾਨ ਕੀਤੇ ਵਾਅਦੇ ਨੂੰ ਰੱਦ ਕਰਕੇ ਅਤੇ ਅੰਨ ਰਿਵਾਇਜਡ ਕੈਟਾਗਰੀਆਂ ਦੇ ਗੇ੍ਡ ਨਾ ਵਧਾ ਕੇ ਮੁਲਾਜ਼ਮਾਂ ਦੀ ਤਨਖ਼ਾਹ ਕਟੌਤੀ ਲਈ ਰਾਹ ਪੱਧਰਾ ਕੀਤਾ ਹੈ । ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਮਿਡ ਡੇ ਮੀਲ, ਆਸਾਂ ਵਰਕਰਾਂ ਤੇ ਫੇਸਿਲੀਟੇਟਰਾਂ ਅਤੇ ਆਂਗਨਵਾੜੀ ਦਾ ਸ਼ੋਸ਼ਣ ਕਰਦਿਆ ਇਨ੍ਹਾਂ ਤੇ ਘੱਟੋ ਘੱਟ ਉਜਰਤਾਂ ਕਨੂੰਨ ਲਾਗੂ ਨਾ ਕਰਕੇ ਬਹੁਤ ਨਿਗੂਣਾ ਮਾਣ ਭੱਤਾ ਦੇ ਰਹੀ । ਮੁਲਾਜ਼ਮਾਂ ਨੇ ਸਰਕਾਰ ਵੱਲੋਂ ਵਿਭਾਗਾਂ ਦੇ ਪੁਨਰਗਠਨ ਦੇ ਨਾਂ ਹੇਠ ਕੀਤੇ ਜਾ ਰਹੇ ਔਰਤਾਂ ਦੇ ਖ਼ਾਤਮੇ ਅਤੇ ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕੀਤੇ ਜਾਣ ਦੇ ਖ਼ਿਲਾਫ਼ ਵੀ ਆਵਾਜ਼ ਬੁਲੰਦ ਕੀਤੀ ਹੈ ।
ਇਸ ਰੈਲੀ ਨੇ ਇਕੱਠ ਦੇ ਪੱਖੋਂ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਵੀ ਰੈਲੀ ਵਿੱਚ ਸਾਰਾ ਦਿਨ ਮੁਲਾਜ਼ਮਾਂ ਦੇ ਭਰਵੇਂ ਕਾਫ਼ਲੇ ਸ਼ਾਮਲ ਹੁੰਦੇ ਰਹੇ ਰੈਲੀ ਵਿਚ ਸ਼ਾਮਲ ਮੁਲਾਜ਼ਮਾਂ ਅੰਦਰ ਪੰਜਾਬ ਸਰਕਾਰ ਪ੍ਰਤੀ ਇਹ ਹੱਦ ਤਾਂ ਗੁੱਸਾ ਭਰਿਆ ਹੋਇਆ ਸੀ ਕਿ ਉਹ ਲਗਾਤਾਰ ਚਾਰ ਘੰਟੇ ਆਪੇ ਆਪਣੇ ਆਗੂਆਂ ਦੇ ਵਿਚਾਰ ਸੁਣਦੇ ਰਹੇ । ਮੁਲਾਜ਼ਮਾਂ ਦੀਆਂ ਇਹ ਮੰਗਾਂ ਸਨ ਕਿ ਸਮੂਹ ਕੱਚੇ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ਤੇ ਰੈਗੂਲਰ ਕੀਤਾ ਜਾਵੇ , ਵੱਖ ਵੱਖ ਵਿਭਾਗਾਂ ਚ ਕੰਮ ਕਰਦੇ ਮਾਲ ਭੱਤਾ ਵਰਕਰਾਂ ਤੇ ਘੱਟੋ ਘੱਟ ਉਜਰਤਾਂ ਕਾਨੂੰਨ ਲਾਗੂ ਕਰਨ , ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ,ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣਾ ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ ਤੇ ਕੇਂਦਰੀ ਤਨਖ਼ਾਹ ਸਕੇਲਾਂ ਦੇ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣਾ ਪੁਨਰਗਠਨ ਦੇ ਨਾਂ ਹੇਠ ਵੱਖ ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖ਼ਾਤਮੇ ਨੂੰ ਰੁਕਵਾਉਣ ਲਈ ਪ੍ਰਦਰਸ਼ਨ ਕੀਤਾ ਗਿਆ ਹੈ