← ਪਿਛੇ ਪਰਤੋ
ਜਗਦੀਸ਼ ਥਿੰਦ
ਅਬੋਹਰ, 29 ਜੁਲਾਈ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਪੰਜਾਬ ਸਰਕਾਰ ਵੱਲੋਂ ਅਬੋਹਰ ਸ਼ਹਿਰ ਦੀ ਪੁਰਾਣੀ ਅਨਾਜ ਮੰਡੀ ਦੇ ਨਵੀਨੀਕਰਨ ਲਈ 2 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਇਸ ਸਬੰਧੀ ਚੈਕ ਅੱਜ ਨਗਰ ਨਿਗਮ ਦੇ ਮੇਅਰ ਸ੍ਰੀ ਵਿਮਲ ਠਠਈ ਨੇ ਨਿਗਮ ਦੇ ਨਿਗਰਾਨ ਇੰਜਨੀਅਰ ਸ੍ਰੀ ਸੰਦੀਪ ਗੁਪਤਾ ਨੂੰ ਭੇਂਟ ਕੀਤਾ। ਇਸ ਮੌਕੇ ਸ੍ਰੀ ਵਿਮਲ ਠਠਈ ਨੇ ਕਿਹਾ ਕਿ ਸ੍ਰੀ ਸੁਨੀਲ ਜਾਖੜ ਦੇ ਯਤਨਾਂ ਨਾਲ ਪੰਜਾਬ ਸਰਕਾਰ ਵੱਲੋਂ ਇਹ ਰਕਮ ਜਾਰੀ ਕੀਤੀ ਗਈ ਹੈ। ਉਨਾਂ ਨੇ ਕਿਹਾ ਕਿ ਸ੍ਰੀ ਸੰਦੀਪ ਜਾਖੜ ਦੀ ਦੇਖਰੇਖ ਵਿਚ ਪੁਰਾਣੀ ਅਨਾਜ ਮੰਡੀ ਨੂੰ ਇਕ ਵਧੀਆਂ ਤਰੀਕੇ ਨਾਲ ਵਿਕਸਤ ਕਰਨ ਲਈ ਪ੍ਰੋਜੈਕਟ ਤਿਆਰ ਕਰਵਾਇਆ ਸੀ। ਜਿਸ ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਇਹ ਰਕਮ ਪ੍ਰਵਾਨ ਕੀਤੀ ਹੈ। ਸ੍ਰੀ ਵਿਮਲ ਠਠਈ ਨੇ ਇਸ ਮੌਕੇ ਪੀਪੀਸੀਸੀ ਦੇ ਸਾਬਕਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਿਗਮ ਵੱਲੋਂ ਸ਼ਹਿਰ ਦੇ ਵਿਕਾਸ ਲਈ ਵਿਸੇਸ਼ ਉਪਰਾਲੇ ਜਾਰੀ ਹਨ ਅਤੇ ਅਬੋਹਰ ਇਲਾਕੇ ਵਿਚ 200 ਕਰੋੜ ਤੋਂ ਜਿਆਦਾ ਦੇ ਵਿਕਾਸ ਕੰਮ ਪ੍ਰਗਤੀ ਅਧੀਨ ਹਨ। ਇੱਥੇ ਜਿਕਰਯੋਗ ਹੈ ਕਿ ਪੁਰਾਣੀ ਮੰਡੀ ਦੇ ਨਵੀਨੀਕਰਨ ਤੋਂ ਇਲਾਵਾ ਸ਼ਹਿਰ ਵਿਚ ਕਦਮ ਪ੍ਰੋਜੈਕਟ ਤੇ ਵੀ ਤੇਜੀ ਨਾਲ ਕੰਮ ਜਾਰੀ ਹੈ।
Total Responses : 108