ਸ਼ਿਲਪਾ ਸ਼ੈੱਟੀ ਨੇ ਮੀਡੀਆ 'ਤੇ ਆਪਣੇ ਅਕਸ ਨੂੰ ਬਦਨਾਮ ਕਰਨ ਦਾ ਲਾਏ ਇਲਜ਼ਾਮ, ਕੀਤਾ ਕੋਰਟ ਦਾ ਰੁਖ
ਮੁੰਬਈ, 29 ਜੁਲਾਈ 2021 - ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਪੋਰਨੋਗ੍ਰਾਫੀ ਮਾਮਲੇ ਵਿੱਚ ਪਤੀ ਰਾਜ ਕੁੰਦਰਾ ਦੀ ਗ੍ਰਿਫਤਾਰੀ ਅਤੇ ਮੁੰਬਈ ਕ੍ਰਾਈਮ ਬ੍ਰਾਂਚ ਦੁਆਰਾ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਮੀਡੀਆ ਦੀ ਨਿੰਦਾ ਕੀਤੀ ਹੈ। ਸ਼ਿਲਪਾ ਸ਼ੈੱਟੀ ਨੇ ਮੀਡੀਆ ਉੱਤੇ ਉਸ ਦੇ ਅਕਸ ਨੂੰ ਬਦਨਾਮ ਕਰਨ ਦੇ ਇਲਜ਼ਾਮ ਲਗਾਉਂਦਿਆਂ ਵੀਰਵਾਰ ਨੂੰ ਬੰਬੇ ਹਾਈ ਕੋਰਟ ਦਾ ਰੁਖ ਕੀਤਾ ਹੈ।
ਸ਼ਿਲਪਾ ਸ਼ੈੱਟੀ ਨੇ ਬੰਬੇ ਹਾਈ ਕੋਰਟ ਵਿੱਚ 29 ਮੀਡੀਆ ਕਰਮਚਾਰੀਆਂ ਅਤੇ ਮੀਡੀਆ ਹਾਊਸਾਂ ਦੇ ਖਿਲਾਫ ਬੰਬੇ ਹਾਈ ਕੋਰਟ ਵਿੱਚ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ । ਜ਼ਿਕਰਯੋਗ ਹੈ ਕਿ ਅਸ਼ਲੀਲ ਫਿਲਮਾਂ ਬਣਾਉਣ ਦੇ ਇਲਜ਼ਾਮ ਵਿੱਚ ਉਸਦਾ ਪਤੀ ਰਾਜ ਕੁੰਦਰਾ ਮੁਲਜ਼ਮ ਹੈ। ਕੱਲ੍ਹ 30 ਜੁਲਾਈ ਨੂੰ ਇਸ ਕੇਸ ਦੀ ਸੁਣਵਾਈ ਹੋਵੇਗੀ।