ਨਵਜੋਤ ਸਿੱਧੂ ਵੱਲੋਂ ਤਿੰਨ ਜ਼ਿਲ੍ਹਿਆਂ ਦੇ ਦਲਿਤ ਵਰਕਰਾਂ ਅਤੇ ਹੋਰ ਆਗੂਆਂ ਨਾਲ ਮੁਲਾਕਾਤ
ਚੰਡੀਗੜ੍ਹ, 30 ਜੁਲਾਈ 2021 - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਮੋਹਾਲੀ, ਰੋਪੜ ਅਤੇ ਫਤਿਹਗੜ੍ਹ ਸਾਹਿਬ ਦੇ ਵਰਕਰਾਂ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਾਰਟੀ ਆਗੂਆਂ ਨਾਲ ਗੱਲਬਾਤ ਕੀਤੀ। ਇਸ ਮੀਟਿੰਗ 'ਚ 3 ਜ਼ਿਲ੍ਹਿਆਂ ਦੇ ਦਲਿਤ ਵਰਕਰ, ਕੈਬਨਿਟ ਮੰਤਰੀ ਅਤੇ ਹੋਰ ਲੀਡਰ ਅਤੇ ਅਰੁਣਾ ਚੌਧਰੀ ਮੌਜੂਦ ਸਨ। ਇਹ ਮੀਟਿੰਗ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ ਸੁਣਨ ਲਈ ਸੀ। ਮੀਟਿੰਗਾਂ ਦੀ ਲੜੀ ਦੁਪਹਿਰ 12 ਵਜੇ ਸ਼ੁਰੂ ਹੋਈ ਜੋ ਸ਼ਾਮ 7 ਵਜੇ ਤੱਕ ਚੱਲੀ। ਮਿਲੀ ਜਾਣਕਾਰੀ ਅਨੁਸਾਰ ਅਜਿਹੀ ਹੀ ਇੱਕ ਹੋਰ ਮੀਟਿੰਗ ਅਗਲੇ ਹਫਤੇ ਰੱਖੀ ਜਾਏਗੀ।
ਇਸ ਦੌਰਾਨ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸੁਝਾਅ ਵੀ ਦਿੱਤੇ ਗਏ ਅਤੇ ਸਿੱਧੂ ਨੇ ਸਾਰਿਆਂ ਨੂੰ ਇਕਜੁੱਟ ਹੋਕੇ ਪਾਰਟੀ ਨੂੰ ਹੋਰ ਮਜਬੂਤ ਬਣਾਉਣ ਲਈ ਕਿਹਾ, ਜਿਸ ਨਾਲ 2022 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੁਬਾਰਾ ਸੱਤਾ ਵਿੱਚ ਆਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਦੀ ਰਹੇ।