← ਪਿਛੇ ਪਰਤੋ
ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨਗੇ ਕੈਪਟਨ ਅਮਰਿੰਦਰ
ਚੰਡੀਗੜ੍ਹ, 30 ਜੁਲਾਈ 2021 - ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨ ਲਈ 31 ਜੁਲਾਈ 2021 ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਨਾਮ 'ਚ ਸਰਧਾਂਜਲੀ ਭੇਂਟ ਕੀਤੀ ਜਾਵੇਗੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨ ਅਤੇ ਉਨਾਂ ਦੇ ਦਲੇਰਾਨਾ ਕਾਰਨਾਮੇ ਦੀ ਯਾਦ ਨੂੰ ਚਿਰ ਸਦੀਵੀਂ ਬਣਾਉਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ 2.61 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਯਾਦਗਾਰ ਭਲਕੇ ਲੋਕ ਅਰਪਿਤ ਕੀਤੀ ਜਾਵੇਗੀ।
Total Responses : 108