ਫਿਰੌਤੀ ਲਈ ਅਗਵਾ ਕੀਤਾ ਬੱਚਾ ਹੋਇਆ ਬਰਾਮਦ - ਕਿਡਨੈਪਰ ਗ੍ਰਿਫਤਾਰ
ਲੁਧਿਆਣਾ, 31 ਜੁਲਾਈ 2021 - ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਪਿੰਡ ਰੌੜ ਵਿਚ ਫਿਰੌਤੀ ਲਈ ਅਗਵਾ ਕੀਤੇ ਬੱਚੇ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ। ਪੁਲੀਸ ਨੇ ਬੱਚੇ ਨੂੰ ਅਗਵਾ ਕਰਨ ਵਾਲਾ ਵੀ ਕਾਬੂ ਕੀਤਾ ਹੈ।
ਏ.ਡੀ.ਸੀ.ਪੀ. ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਬੱਚੇ ਨੂੰ ਅਗਵਾ ਕਰ ਕੇ ਚਾਰ ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਕਥਿਤ ਦੋਸ਼ੀ ਖ਼ਿਲਾਫ਼ ਪੁਲੀਸ ਨੇ ਵੱਖ - ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।