ਅਮਰੀਕਾ: ਇੰਡੋ ਅਮੈਰਿਕਨ ਹੈਰੀਟੇਜ ਫੋਰਮ ਫਰਿਜ਼ਨੋ ਵੱਲੋਂ ਸ਼ਹੀਦ ਊਧਮ ਸਿੰਘ ਅਤੇ ਮਦਨ ਲਾਲ ਢੀਂਗਰਾਂ ਨੂੰ ਸ਼ਰਧਾਂਜਲੀ
ਗੁਰਿੰਦਰਜੀਤ ਨੀਟਾ ਮਾਛੀਕੇ
ਫਰਿਜ਼ਨੋ (ਕੈਲੀਫੋਰਨੀਆ) 1 ਅਗਸਤ 2021 - ਸਥਾਨਿਕ ਗਦਰੀ ਬਾਬਿਆਂ ਨੂੰ ਸਮਰਪਿਤ ਸੰਸਥਾ ਇੰਡੋ ਅਮੈਰਿਕਨ ਹੈਰੀਟੇਜ ਫੋਰਮਜਿਹੜੀ ਕਿ ਸਮੇਂ ਸਮੇਂ ਸਿਰ ਦੇਸ਼ ਭਗਤਾਂ ਦੀ ਯਾਦ ਵਿੱਚ ਸਮਾਗਮ ਕਰਵਾਕੇ ਸਾਡੀ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀ ਸੋਚ ਤੋਂ ਜਾਣੂ ਕਰਵਾਉਣ ਲਈ ਸਾਰਥਿਕਉਪਰਾਲੇ ਕਰਦੀ ਰਹਿੰਦੀ ਹੈ, ਵੱਲੋ ਲੰਘੇ ਸ਼ਨੀਵਾਰ ਸ਼ਹੀਦ ਮਦਨ ਲਾਲ ਢੀਂਗਰਾਂ ਅਤੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਰਧਾਂਜਲੀਸਮਾਰੋਹ ਫਰਿਜ਼ਨੋ ਦੇ ਨੌਰਥ ਪੁਆਇੰਟ ਈਵੈਂਟ ਸੈਂਟਰ ਵਿੱਚ ਕਰਵਾਇਆ ਗਿਆ। ਇਸ ਮੌਕੇ ਬੱਚਿਆ ਨੇ ਜਲ੍ਹਿਆਂ ਵਾਲੇ ਬਾਗ ਦੇ ਸਾਕੇ ਨੂੰ ਯਾਦ ਕਰਦਿਆਂਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਗਨ ਲਾਲ ਢੀਗਰਾਂ ਦੇ ਨਾਲ ਸਬੰਧਤ ਵਿਸ਼ਿਆਂ ਤੇ ਭਾਸ਼ਨ ਕੀਤੇ ਅਤੇ ਕਵਿਤਾਵਾਂ ਪੜ੍ਹੀਆਂ ਗਈਆ। ਭਾਗ ਲੈਣ ਵਾਲੇਕਵੀਆਂ ਅਤੇ ਬੱਚਿਆ ਨੂੰ ਫੋਰਮ ਵੱਲੋਂ ਸਨਮਾਨ ਚਿੰਨ ਦਿੱਤੇ ਗਏ।
ਇਸ ਸਮਾਗਮ ਦੌਰਾਨ ਬਾਪੂ ਗੁਰਦੀਪ ਸਿੰਘ ਅਣਖੀ ਨੇ ਸ਼ਹੀਦਾਂ ਦੇ ਜੀਵਨ ਚੇ ਪੰਛੀਝਾਕ ਪਵਾਈ। ਇਸ ਸਮਾਗਮ ਵਿੱਚ ਫਰਿਜਨੋ ਦੀਆ ਸਿਰਕੱਢ ਸਖਸ਼ੀਅਤਾ ਨੇ ਭਾਗ ਲੈਕੇ ਪ੍ਰੋਗ੍ਰਾਮ ਨੂੰ ਹੋਰ ਚਾਰ ਚੰਨ ਲਾਏ। ਸਟੇਜ ਸੰਚਾਲਨ ਹਰਜਿੰਦਰਢੇਸੀ ਤੇ ਸੁਰਿੰਦਰ ਮੰਡਾਲੀ ਨੇ ਬਾਖੂਬੀ ਕੀਤਾ। ਫੋਰਮ ਦੀ ਮਹਿਲਾ ਵਿੰਗ ਦੀ ਬੁਲਾਰੀ ਸ਼ਰਨਜੀਤ ਧਾਲੀਵਾਲ ਨੇ ਦੱਸਿਆ ਕਿ ਇਹੋ ਜਿਹੇ ਸਮਾਗਮ ਬੱਚਿਆਂਨੂੰ ਉਤਸ਼ਾਹਤ ਕਰਦੇ ਹਨ ਅਤੇ ਹੋਰ ਬੱਚਿਆਂ ਨੂੰ ਏਦਾਂ ਦੇ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਦੇ ਹਨ। ਹੋਰ ਬੋਲਣ ਵਾਲੇ ਬੁਲਾਰਿਆਂ ਵਿੱਚ ਪ੍ਰਗਟ ਸਿੰਘਧਾਲੀਵਾਲ, ਡਾ. ਅਰਜਨ ਸਿੰਘ ਜੋਸ਼ਨ, ਮਲਕੀਤ ਸਿੰਘ ਕਿੰਗਰਾ, ਸਾਧੂ ਸਿੰਘ ਸੰਘਾ, ਸ਼ਾਇਰ ਰਣਜੀਤ ਗਿੱਲ, ਦਲਜੀਤ ਸਿੰਘ ਸਰਾਂ ਆਦਿ ਦੇ ਨਾਮਜਿਕਰਯੋਗ ਹਨ। ਇਸ ਤਰਾਂ ਬੱਚੇ ਬੁਲਾਰਿਆਂ ਵਿੱਚ ਸ਼ੁਕਰੀਤੀ ਕੁਮਾਰ, ਰਾਜਵੀਰ ਧਾਲੀਵਾਲ, ਬਬਲੀ ਸਿੱਧੂ, ਗੁਰਲੀਨ ਸਿੱਧੂ ਅਤੇ ਆਂਚਲ ਕੌਰ ਹੇਅਰਆਦਿ ਨੇ ਇਕੱਠ ਨੂੰ ਸੰਬੋਧਨ ਕੀਤਾ। ਅਖੀਰ ਅਮਿੱਟ ਪੈੜ੍ਹਾਂ ਛੱਡਦਾ ਇਹ ਪ੍ਰੋਗ੍ਰਾਮ ਯਾਦਗਾਰੀ ਹੋ ਨਿਬੜਿਆ।