ਹੜਤਾਲ ਦੇ 45ਵੇਂ ਦਿਨ ਡਾਕਟਰਾਂ ਨੇ ਸਰਕਾਰ ਖਿਲਾਫ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 2 ਅਗਸਤ 2021 - ਪੰਜਾਬ ਸਰਕਾਰ ਦੇ ਲਗਭਗ ਸਾਰੇ ਮੁਲਾਜ਼ਮ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ਤੋ ਨਰਾਜ਼ ਨਜਰ ਆ ਰਹੇ ਹਨ ਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਉਹ ਚਾਹੇ ਡਾਕਟਰ ਹੋਣ ਚਾਹੇ ਹੋਰ ਮਹਿਕਮੇ ਦੇ ਮੁਲਾਜ਼ਮ ਹੋਣ ਸਭ ਆਪਣੀਆਂ ਮੰਗਾਂ ਲਈ ਪੰਜਾਬ ਸਰਕਾਰ ਖਿਲਾਫ ਰੋਸ਼ ਜਾਹਿਰ ਕਰ ਰਹੇ ਹਨ। ਅੱਜ ਸਿਵਿਲ ਹਸਪਤਾਲ ਫਰੀਦਕੋਟ ਦੇ ਮੁਲਾਜ਼ਮਾਂ ਵੱਲੋਂ ਡਾ ਚੰਦਰ ਸ਼ੇਖਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਤੇ ਡਾ ਚੰਦਰ ਸ਼ੇਖਰ ਕੱਕੜ ਨੇ ਕਿਹਾ 6 ਵੇਂ ਪੇਅ ਕਮਿਸ਼ਨ ਦੇ ਵਿਰੋਧ ਵਿੱਚ ਚੱਲ ਰਹੀ ਹੜਤਾਲ ਅੱਜ 45 ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਉਨ੍ਹਾਂ ਕਿਹਾ ਐਨ.ਪੀ.ਏ ਵਿੱਚ ਕਟੌਤੀ ਤੇ ਬੇਸਿਕ ਪੇ ਨਾਲੋਂ ਡੀਲੰਕ ਕਰਨ ਦੇ ਵਿਰੋਧ ਵਿੱਚ ਸਿਵਿਲ ਹਸਪਤਾਲ ਵਿੱਚ ਹੜਤਾਲ ਜਾਰੀ ਹੈ।ਉਨ੍ਹਾਂ ਕਿਹਾ ਸਰਕਾਰ ਜਦੋਂ ਤੱਕ ਡਾਕਟਰਾਂ ਦੀਆਂ ਮੰਗਾਂ ਨਹੀ ਮੰਨਦੀ ਉਹ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਣਗੇ।