← ਪਿਛੇ ਪਰਤੋ
5 ਅਗਸਤ ਦਿਨ ਵੀਰਵਾਰ ਨੂੰ ਫਰੀਦਕੋਟ ਆਉਣਗੇ ਨਵਜੋਤ ਸਿੱਧੂ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 2 ਅਗਸਤ 2021 - ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਆਪਣੇ ਫੇਸਬੁੱਕ ਤੇ ਪੋਸਟ ਪਾ ਜਾਣਕਾਰੀ ਦਿੰਦਿਆਂ ਦੱਸਿਆ ਪੰਜਾਬ ਕਾਂਗਰਸ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ 5 ਅਗਸਤ ਦਿਨ ਵੀਰਵਾਰ ਨੂੰ ਦੁਪਹਿਰ 3 ਵਜੇ ਤਾਜ ਪੈਲਿਸ ਵਿਖੇ ਪਹੁੰਚ ਰਹੇ ਹਨ। ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਨਵਜੋਤ ਸਿੰਘ ਸਿੱਧੂ ਜਿਲ੍ਹੇ ਦੀ ਵਰਕਰ ਮੀਟਿੰਗ ਨੂੰ ਸੰਬੋਧਨ ਕਰਨਗੇ। ਦੱਸਣਯੋਗ ਹੈ ਨਵਜੋਤ ਸਿੰਘ ਸਿੱਧੂ ਵੱਲੋਂ ਵੱਖ ਵੱਖ ਹਲਕਿਆਂ ਦੇ ਦੌਰੇ ਲਗਾਤਾਰ ਜਾਰੀ ਹਨ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੀ ਪਾਇਆ ਜਾ ਰਿਹਾ।
Total Responses : 939