ਸ਼ਿਵਰਾਜ ਕਪੂਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਵਜੋਂ ਆਹੁਦਾ ਸੰਭਾਲਿਆ
ਪਰਵਿੰਦਰ ਸਿੰਘ ਕੰਧਾਰੀ
- ਵਿਦਿਆਰਥੀਆਂ, ਸਕੂਲਾਂ ਤੇ ਅਧਿਆਪਕਾਂ ਦੀ ਭਲਾਈ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ: ਸ਼ਿਵਰਾਜ ਕਪੂਰ
ਫ਼ਰੀਦਕੋਟ, 2 ਅਗਸਤ 2021 - ਸਿੱਖਿਆ ਵਿਭਾਗ ਵੱਲੋਂ ਪਿ੍ੰਸੀਪਲ ਸ਼ਿਵਰਾਜ ਕਪੂਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਲਾਹੜ, ਜ਼ਿਲਾ ਪਟਿਆਲਾ ਨੂੰ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਨਿਯੁਕਤ ਕੀਤਾ ਗਿਆ ਹੈ | ਅੱਜ ਉਨ੍ਹਾਂ ਦਫ਼ਤਰ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਵਿਖੇ ਆਪਣਾ ਆਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਪੂਰੀ ਤਨਦੇਹੀ ਨਾਲ ਫ਼ਰੀਦਕੋਟ ਜ਼ਿਲੇ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਸਕੂਲਾਂ ਦੀ ਭਲਾਈ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ |
ਇਸ ਮੌਕੇ ਸ਼੍ਰੀ ਸੱਤਪਾਲ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ, ਮਨਿੰਦਰ ਕੌਰ ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ, ਪਿ੍ੰਸੀਪਲ ਭੁਪਿੰਦਰ ਸਿੰਘ ਬਰਾੜ, ਰਿਟਾਇਡ ਪਿ੍ੰਸੀਪਲ ਕਿ੍ਸ਼ਨ ਲਾਲ, ਸੁਖਜਿੰਦਰ ਸਿੰਘ ਸੁਪਰਡੈਂਟ, ਅਮਰੀਕ ਸਿੰਘ ਸੰਧੂ ਪ੍ਰਧਾਨ ਪੀ.ਐੱਸ.ਐੱਮ.ਐੱਸ.ਯੂ.ਫ਼ਰੀਦਕੋਟ, ਰਾਜੇਸ਼ ਕੁਮਾਰ ਐੱਲ.ਏ,ਅਮਰਜੀਤ ਸਿੰਘ ਪੰਨੂੰ, ਸਤਿਗੁਰ ਸਿੰਘ ਸਟੈਨੋ, ਗੁਰਪ੍ਰੀਤ ਸਿੰਘ, ਅਮਿ੍ੰਤਪਾਲ ਸਿੰਘ, ਰਿਟਾਇਡ ਲੈਕਚਰਾਰ ਸੁਖਦੇਵ ਸਿੰਘ, ਲੈਕਰਚਾਰ ਅਮਿਤ ਗਰੋਵਰ, ਸਾਹਿਬ ਸਿੰਘ, ਰਾਜ ਸਿੰਘ, ਯਾਦਵਿੰਦਰ ਸਿੰਘ ਨੇ ਸ਼ਿਵਰਾਜ ਕਪੂਰ ਦਾ ਫ਼ਰੀਦਕੋਟ ਵਿਖੇ ਨਿੱਘਾ ਸੁਆਗਤ ਕੀਤਾ |
ਇਸ ਤਰ੍ਹਾਂ ਸ਼੍ਰੀ ਪ੍ਰਦੀਪ ਦਿਓੜਾ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ, ਜ਼ਿਲਾ ਮੈਂਟਰ ਸਮਾਰਟ ਸਕੂਲ ਪਿ੍ੰਸੀਪਲ ਨਵਦੀਪ ਸ਼ਰਮਾ, ਬਲਾਕ ਨੋਡਲ ਅਫ਼ਸਰ ਪਿ੍ੰਸੀਪਲ ਰਾਜਵਿੰਦਰ ਕੌਰ, ਪਿ੍ੰਸੀਪਲ ਕਰਨਜੀਤ ਕੌਰ, ਪਿ੍ੰਸੀਪਲ ਅੰਜਨਾ ਕੌਸ਼ਲ, ਪਿ੍ੰਸੀਪਲ ਤੇਜਿੰਦਰ ਸਿੰਘ, ਪਿ੍ੰਸੀਪਲ ਜਸਪਾਲ ਕੌਰ, ਜਸਬੀਰ ਸਿੰਘ ਜੱਸੀ ਜ਼ਿਲਾ ਮੀਡੀਆ ਕੋਆਰਡੀਨੇਟਰ, ਸੱਤਪਾਲ ਸ਼ਰਮਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਨੇ ਸ਼੍ਰੀ ਸ਼ਿਵਰਾਜ ਕਪੂਰ ਨੂੰ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਵਜੋਂ ਆਹੁਦਾ ਸੰਭਾਲਣ ਤੇ ਵਧਾਈ ਦਿੱਤੀ ਹੈ |