ਪਟਿਆਲਾ ਰੋਸ ਧਰਨੇ ਲਈ ਜਗਰਾਓਂ ਤੋਂ ਨੰਬਰਦਾਰਾਂ ਦਾ ਵੱਡਾ ਕਾਫਲਾ ਰਵਾਨਾ
ਦੀਪਕ ਜੈਨ
ਜਗਰਾਓਂ, 2 ਅਗਸਤ 2021 - ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਵਲੋਂ ਅੱਜ ਪਟਿਆਲਾ ਵਿਖੇ ਮੋਤੀ ਮਹਿਲ ਦੇ ਕੀਤੇ ਜਾ ਰਹੇ ਘਿਰਾਓ 'ਚ ਸ਼ਾਮਿਲ ਹੋਣ ਲਈ ਜਗਰਾਓਂ ਤੋਂ ਨੰਬਰਦਾਰਾਂ ਦਾ ਵੱਡਾ ਕਾਫਲਾ ਪ੍ਰਧਾਨ ਹਰਨੇਕ ਸਿੰਘ ਹਠੂਰ ਦੀ ਅਗਵਾਈ ਹੇਠ ਰਵਾਨਾ ਹੋਇਆ | ਇਸ ਸਮੇਂ ਉਚੇਚੇ ਤੌਰ 'ਤੇ ਪੁੱਜੇ ਪੰਜਾਬ ਨੰਬਰਦਾਰਾ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਦਾ ਸਨਮਾਨ ਕਰਦਿਆਂ ਉਨ੍ਹਾਂ ਵਲੋਂ ਨੰਬਰਦਾਰਾਂ ਦੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਦੀ ਸਲਾਘਾ ਕਰਦਿਆਂ ਜਗਰਾਓਾ ਦੇ ਨੰਬਰਦਾਰਾਂ ਨੇ ਹਰ ਸਮੇਂ ਉਨ੍ਹਾਂ ਦਾ ਸਾਥ ਦੇਣ ਦਾ ਭਰੋਸਾ ਦਿਵਾਇਆ |
ਇਸ ਸਮੇਂ ਤਹਿਸੀਲ ਪ੍ਰਧਾਨ ਹਰਨੇਕ ਸਿੰਘ ਹਠੂਰ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਮੁਤਾਬਕ ਨੰਬਰਦਾਰਾ ਨਾਲ ਕੀਤੇ ਵਾਅਦੇ ਸਾਢੇ 4 ਸਾਲ ਬੀਤ ਜਾਣ ਦੇ ਬਾਵਜ਼ੂਦ ਵੀ ਅਜੇ ਤੱਕ ਪੂਰੇ ਨਹੀਂ ਕੀਤੇ, ਜਿਸ ਕਰਕੇ ਸਮੁੱਚੇ ਪੰਜਾਬ ਦੇ ਨੰਬਰਦਾਰਾਂ ਵਿਚ ਕੈਪਟਨ ਸਰਕਾਰ ਪ੍ਰਤੀ ਸਖਤ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕੈਪਟਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਦ ਤੱਕ ਸਰਕਾਰ ਖਿਲਾਫ ਸੰਘਰਸ਼ ਜਾਰੀ ਰਹੇਗਾ | ਇਸ ਸਮੇਂ ਜਗਰਾਓਾ ਤੋਂ ਸੈਂਕੜੇ ਨੰਬਰਦਾਰ ਪਟਿਆਲਾ ਰੈਲੀ ਲਈ ਬੱਸਾਂ, ਕਾਰਾਂ ਤੇ ਹੋਰ ਸਾਧਨਾਂ ਰਾਹੀਂ ਰਵਾਨਾ ਹੋਏ