ਜਗਰਾਉਂ: ਸਮੁੱਚੀ ਲੀਡਰਸ਼ਿਪ ਨੇ ਹਲਕਾ ਇੰਚਾਰਜ ਕਲੇਰ ਦੀ ਸਿਹਤਯਾਬੀ ਲਈ ਕੀਤੀ ਅਰਦਾਸ
ਦੀਪਕ ਜੈਨ
- 2022 ਦੀਆਂ ਵਿਧਾਨ ਸਭਾ ਚੋਣਾਂ ਦਾ ਕੀਤਾ ਆਗਾਜ਼
ਜਗਰਾਉਂ, 2 ਅਗਸਤ 2021 - ਵਿਧਾਨ ਸਭਾ ਹਲਕਾ ਜਗਰਾਉਂ ਦੀ ਸਮੁੱਚੀ ਲੀਡਰਸ਼ਿੱਪ ਵੱਲੋਂ ਹਲਕਾ ਇੰਚਾਰਜ ਐਸ. ਆਰ. ਕਲੇਰ ਦੀ ਸਿਹਤਯਾਬੀ ਲਈ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਅੱਜ ਭੋਗ ਪਾਇਆ ਗਿਆ ਅਤੇ ਕਲੇਰ ਦੀ ਤੰਦਰੁਸਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ (ਦਿਹਾਤੀ) ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਤੋਂ ਇਲਾਵਾ ਸਾਬਕਾ ਚੇਅਰਮੈਨ, ਸਰਕਲ ਜੱਥੇਦਾਰ, ਸਾਬਕਾ ਪੰਚ, ਸਰਪੰਚ ਤੇ ਇਲਾਕੇ ਭਰ ਦੇ ਮੋਹਤਵਰ ਵਿਅਕਤੀ ਹਾਜ਼ਰ ਸਨ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਾਬਕਾ ਚੇਅਰਮੈਨ ਚੰਦ ਸਿੰਘ ਡੱਲਾ ਤੇ ਸਰਕਲ ਜੱਥੇਦਾਰਾਂ ਨੇ ਕਿਹਾ ਕਿ ਅੱਜ ਲੋਕ ਐਸ. ਆਰ. ਕਲੇਰ ਵੱਲੋਂ ਕੀਤੇ ਕੰਮਾਂ ਨੂੰ ਯਾਦ ਕਰ ਰਹੇ ਹਨ ਤੇ ਉਨ੍ਹਾਂ ਦੇ ਸਾਓ ਸੁਭਾਅ ਤੇ ਹਰ ਇਕ ਨਾਲ ਡਟਕੇ ਖੜ੍ਹਨ ਤੋਂ ਇਲਾਵਾ 24 ਘੰਟੇ ਲੋਕਾਂ ਦੀ ਸੇਵਾ ’ਚ ਹਾਜ਼ਰ ਰਹਿਣ ਕਾਰਨ ਉਨ੍ਹਾਂ ਨੂੰ ਜਿਤਾਉਣ ਲਈ ਤਿਆਰ-ਬਰ-ਤਿਆਰ ਹਨ।
ਉਨ੍ਹਾਂ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਜਗਰਾਉਂ ’ਚ ਐਸ. ਆਰ. ਕਲੇਰ ਦੇ ਮੁਕਾਬਲੇ ਨਾ ਤਾਂ ਕਾਂਗਰਸ ਕੋਲ ਕੋਈ ਲੀਡਰ ਹੈ ਤੇ ਆਮ ਆਦਮੀ ਪਾਰਟੀ ਦਾ ਪਹਿਲਾ ਹੀ ਬੁਰਾ ਹਾਲ ਹੈ। ਇਸ ਮੌਕੇ ਸਮੁੱਚੀ ਲੀਡਰਸ਼ਿੱਪ ਤੋਂ ਇਲਾਵਾ ਵਰਕਰਾਂ ਨੇ ਜੈਕਾਰਿਆਂ ਦੀ ਗੂੰਜ ’ਚ 2022 ’ਚ ਐਸ. ਆਰ. ਕਲੇਰ ਨੂੰ ਜਿਤਾਉਣ ਦਾ ਪ੍ਰਣ ਕੀਤਾ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦੇ ਕਲੇਰ ਨੇ ਕਿਹਾ ਕਿ ਜ਼ਿੰਦਗੀ ਦੁੱਖਾਂ-ਸੁੱਖਾਂ ਦਾ ਸੁਮੇਲ ਹੈ, ਤੁਸੀ ਮੇਰਾ ਹਰ ਸਮੇਂ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਤੁਹਾਡੇ ਵੱਲੋਂ ਮਿਲੇ ਪਰਿਵਾਰ ਤੇ ਸਤਿਕਾਰ ਦਾ ਮੈਂ ਹਮੇਸ਼ਾਂ ਰਿਣੀ ਰਹਾਂਗਾ ਤੇ ਤੁਹਾਡੀ ਸੇਵਾ ’ਚ 24 ਘੰਟੇ ਹਾਜ਼ਰ ਰਹਾਂਗਾ।
ਇਸ ਮੌਕੇ ਸਰਕਲ ਪ੍ਰਧਾਨ ਇੰਦਰਜੀਤ ਸਿੰਘ ਲਾਂਬਾ, ਯੂਥ ਪ੍ਰਧਾਨ ਜੱਟ ਗਰੇਵਾਲ, ਦਲਜੀਤ ਸਿੰਘ ਪੋਨਾ, ਜਤਿੰਦਰ ਸਿੰਘ ਪੋਨਾ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਕੌਂਸਲਰ ਅਮਰਜੀਤ ਸਿੰਘ ਮਾਲਵਾ, ਪਰਮਜੀਤ ਸਿੰਘ ਪੰਮਾ, ਕ੍ਰਿਸ਼ਨ ਕੁਮਾਰ, ਸਤੀਸ਼ ਬੱਗਾ, ਗਗਨਦੀਪ ਸਿੰਘ ਸਰਨਾ, ਕੁਲਬੀਰ ਸਿੰਘ ਸਰਨਾ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਰਣਵੀਰ ਕੌਰ ਕਲੇਰ, ਸਤਪਾਲ ਕੌਰ ਲੀਲਾਂ, ਚਰਨਜੀਤ ਕੌਰ ਕੋਠੇ ਸ਼ੇਰਜੰਗ, ਜਸਵੀਰ ਕੌਰ ਰਾਮਗੜ੍ਹ ਭੁੱਲਰ ਮਲਕੀਤ ਸਿੰਘ ਹਠੂਰ, ਇਸ਼ਟਪ੍ਰੀਤ ਸਿੰਘ, ਜੱਥੇਦਾਰ ਗੁਰਚਰਨ ਸਿੰਘ ਗਰੇਵਾਲ, ਦਵਿੰਦਰਜੀਤ ਸਿੰਘ ਸਿੱਧੂ, ਸਤੀਸ਼ ਕੁਮਾਰ ਦੌਧਰੀਆ, ਜਸਵੰਤ ਸਿੰਘ, ਮਨਦੀਪ ਸਿੰਘ ਬਿੱਟੂ, ਪ੍ਰਮਿੰਦਰ ਸਿੰਘ ਚੀਮਾ, ਅਪਾਰ ਸਿੰਘ, ਦਰਸ਼ਨ ਸਿੰਘ ਗਿੱਲ, ਜਤਿੰਦਰ ਸਿੰਘ ਸਿੱਧਵਾਂ ਖੁਰਦ, ਗੁਰਪ੍ਰੀਤ ਸਿੰਘ ਕਾਉਂਕੇ, ਨਿਰਭੈ ਸਿੰਘ, ਗੁਰਸ਼ਰਨ ਸਿੰਘ ਗਿੱਦੜਵਿੰਡੀ, ਮਨਜਿੰਦਰ ਸਿੰਘ ਮਨੀ ਕਾਉਂਕੇ, ਜੱਗਾ ਸੇਖੋਂ, ਰਾਜੂ ਕਾਉਂਕੇ, ਸੰਦੀਪ ਸਿੰਘ ਮੱਲ੍ਹਾ, ਬਲਰਾਜ ਸਿੰਘ ਤੇ ਹਰਮੀਤ ਸਿੰਘ ਆਦਿ ਹਾਜ਼ਰ ਸਨ।