ਸ਼ਾਨਦਾਰ ਨਤੀਜਿਆਂ ਸਦਕਾ ਸਰਕਾਰੀ ਸਕੂਲ ਅਧਿਆਪਕਾਂ 'ਚ ਭਰਿਆ ਨਵਾਂ ਜੋਸ਼
ਫ਼ਰੀਦਕੋਟ, 03 ਅਗਸਤ 2021 (ਜਸਬੀਰ ਕੌਰ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਿਲ੍ਹਾ ਨੌਂ ਦੇ ਪਿ੍ੰਸੀਪਲ ਸ਼੍ਰੀਮਤੀ ਅਨੁਰਾਧਾ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੁੱਲ 51 ਵਿਦਿਆਰਥੀਆ 'ਚੋਂ ਆਰਟਸ ਗਰੁੱਪ ਦੇ 10 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 11 ਵਿਦਿਆਰਥੀਆਂ ਨੇ 80 ਤੋਂ 90 ਪ੍ਰਤੀਸ਼ਤ, 14 ਵਿਦਿਆਰਥੀਆਂ ਨੇ 70 ਤੋਂ 80 ਪ੍ਰਤੀਸ਼ਤ ਅੰਕ ਹਾਸਲ ਕੀਤੇ | ਬਾਕੀ ਸਾਰੇ ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ਹਨ | ਸਕੂਲ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਨੇ 98.4 ਪ੍ਰਤੀਸ਼ਤ, ਸੰਦੀਪ ਕੌਰ ਨੇ 96.6 ਪ੍ਰਤੀਸ਼ਤ, ਰਮਨਦੀਪ ਕੌਰ ਨੇ 96.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਮੈਰਿਟ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਕਲਾਸ ਇੰਚਾਰਜ਼ ਰਾਜਵੰਤ ਕੌਰ,ਸੁਖਵਿੰਦਰ ਸਿੰਘ ਸ਼ੇਰਗਿੱਲ, ਕੁਲਦੀਪ ਕੌਰ, ਪ੍ਰਵੀਨ ਬਾਲਾ, ਸੁਰੇਸ਼ ਕੁਮਾਰ ਨੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ ਦੇ ਪਿ੍ੰਸੀਪਲ ਦੀਪਕ ਸਿੰਘ ਨੇ ਦੱਸਿਆ ਕਿ ਸਕੂਲ ਦੇ 70 ਵਿਦਿਆਰਥੀਆਂ 'ਚੋਂ 70 ਦੇ ਸਫ਼ਲ ਹੋਣ ਨਾਲ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਉਨ੍ਹਾਂ ਦੱਸਿਆ ਸਕੂਲ ਦੀ ਵਿਦਿਆਰਥਣ ਅਮਿ੍ੰਤ ਕੌਰ ਨੇ 98.2 ਪ੍ਰਤੀਸ਼ਤ, ਸਮਨਜੀਤ ਕੌਰ ਨੇ 97.6 ਪ੍ਰਤੀਸ਼ਤ ਅਤੇ ਜਸਲੀਨ ਅਖ਼ਤਰ ਨੇ 94.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਕਲਾਸ ਇੰਚਾਰਜ਼ ਲੈਕਚਰਾਰ ਸ਼੍ਰੀਮਤੀ ਸੰਗੀਤਾ, ਰਾਧਾ ਕਿ੍ਸ਼ਨ ਨੇ ਸਫ਼ਲ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਂ ਨੌਂ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਨਵਦੀਪ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ 60 ਵਿਦਿਆਰਥੀਆਂ ਨੇ ਸਲਾਨਾ ਪ੍ਰੀਖਿਆ ਦਿੱਤੀ ਅਤੇ ਇਸ 'ਚੋਂ 60 ਪ੍ਰੀਖਿਆਰਥੀ ਸਫਲ ਹੋਏ | ਉਨ੍ਹਾਂ ਦੱਸਿਆ ਨਵਜੋਤ ਕੌਰ ਨੇ 92.8 ਪ੍ਰਤੀਸ਼ਤ, ਪਵਨਜੋਤ ਕੌਰ ਨੇ 92.8 ਪ੍ਰਤੀਸ਼ਤ ਅਤੇ ਕਵਿਤਾ ਨੇ 89.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਨਤੀਜੇ ਸਬੰਧੀ ਪਿੰ੍ਰਸੀਪਲ ਨਵਦੀਪ ਸ਼ਰਮਾ, ਪਿ੍ੰਸੀਪਲ ਦੀਪਕ ਸਿੰਘ, ਪਿ੍ੰਸੀਪਲ ਸ਼੍ਰੀਮਤੀ ਅਨੁਰਾਧਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਰੋਨਾ ਪਾਬੰਦੀਆਂ ਕਾਰਨ ਜ਼ਿਆਦਾਤਰ ਸਮਾਂ ਸਕੂਲ ਬੰਦ ਰਹਿਣ ਦੇ ਬਾਵਜ਼ੂਦ ਵੀ ਆਧੁਨਿਕ ਸੰਚਾਰ ਸਾਧਨਾਂ ਰਾਹੀਂ ਮਿਆਰੀ ਸਿੱਖਿਆ ਪ੍ਰਦਾਨ 'ਚ ਕੋਈ ਕਸਰ ਨਹੀਂ ਛੱਡੀ | ਇਸੇ ਮਨੋਰਥ ਲਈ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਪ੍ਰਦਾਨ ਕੀਤੇ ਗਏ | ਜਿਨ੍ਹਾਂ ਦਾ ਵਿਦਿਆਰਥੀਆਂ ਨੇ ਖੂਬ ਫਾਇਦਾ ਉਠਾਇਆ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਅਧਿਆਪਕਾਂ ਨੇ ਵਿਭਾਗ ਵੱਲੋਂ ਤਿਆਰ ਕੀਤੀ ਡਿਜ਼ੀਟਲ ਵਿੱਦਿਅਕ ਸਮੱਗਰੀ ਨੂੰ ਵਿਦਿਆਰਥੀਆਂ ਤੱਕ ਪੁਹੰਚਾਉਣ ਲਈ ਵੱਖ-ਵੱਖ ਐੱਪਸ ਦੀ ਵਰਤੋਂ ਕੀਤੀ | ਇਸ ਦੇ ਨਾਲ ਹੀ ਵਿਭਾਗ ਦੀ ਐਜੂਕੇਅਰ ਐੱਪ ਰਾਹੀਂ ਵਿਭਾਗ ਦੇ ਮਾਹਿਰਾਂ ਨੇ ਮਿਆਰੀ ਵਿੱਦਿਅਕ ਸਮੱਗਰੀ ਇੱਕ ਬਸਤੇ ਦੇ ਰੂਪ 'ਚ ਵਿਦਿਆਰਥੀਆਂ ਤੱਕ ਪੁੱਜਦੀ ਕੀਤੀ | ਉਨ੍ਹਾਂ ਕਿਹਾ ਕਿ ਭਾਵੇਂ ਇਸ ਵਾਰ ਕੋਵਿਡ-19 ਕਾਰਨ ਸਲਾਨਾ ਪ੍ਰੀਖਿਆਵਾਂ ਨਹੀਂ ਹੋਈਆਂ ਪਰ ਰਾਜ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਲਈ ਹਰ ਸੰਭਵ ਤਰੀਕੇ ਤੇ ਸਾਧਨ ਰਾਹੀਂ ਤਿਆਰੀ ਕਰਵਾਈ ਗਈ ਸੀ | ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪੂਰੀ ਤਰ੍ਹਾਂ ਜਮਾਤ ਵਾਲਾ ਮਾਹੌਲ ਦੇਣ ਲਈ ਡੀ.ਡੀ ਪੰਜਾਬੀ ਟੀ.ਵੀ ਚੈਨਲ ਰਾਹੀਂ ਵੀ ਨਿਰੰਤਰ ਜਮਾਤਾਂ ਲਗਾਈਆਂ | ਪਿਛਲੇ ਸ਼ੈਸ਼ਨ ਦੌਰਾਨ ਜਦੋਂ ਹੀ ਸਕੂਲ ਕੁਝ ਸਮੇਂ ਲਈ ਖੁੱਲ੍ਹੇ ਤਾਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਵਾਧੂ ਜਮਾਤਾਂ ਲਗਾ ਕੇ, ਆਪਣੇ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆ ਲਈ ਪੂਰੀ ਤਰ੍ਹਾਂ ਤਿਆਰ ਕਰਨ 'ਚ ਕੋਈ ਕਸਰ ਨਹੀਂ ਛੱਡੀ | ਸਮੁੱਚੇ ਰੂਪ 'ਚ ਸਰਕਾਰੀ ਸਕੂਲ ਅਧਿਆਪਕਾਂ ਨੇ ਕਰੋਨਾ ਸੰਕਟ ਦੌਰਾਨ ਪਹਿਲਾ ਨਾਲੋਂ ਵੀ ਵਧੇਰੇ ਮਿਹਨਤ ਕੀਤੀ | ਜ਼ਿਲੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਲਈ ਸ਼੍ਰੀ ਸੱਤਪਾਲ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ, ਪ੍ਰਦੀਪ ਦਿਓੜਾ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ, ਜਸਬੀਰ ਸਿੰਘ ਜੱਸੀ-ਸੱਤਪਾਲ ਸ਼ਰਮਾ ਜ਼ਿਲਾ ਮੀਡੀਆ ਕੋਆਰਡੀਨੇਟਰਜ਼ ਨੇ ਸਾਰੇ ਪਿ੍ੰਸੀਪਲ, ਲੈਕਚਰਾਰ, ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਹੈ