ਅਸ਼ੋਕ ਵਰਮਾ
ਬਠਿੰਡਾ, 03 ਅਗਸਤ 2021: ਸਰਕਾਰੀ ਪਾਲੀਟੈਕਨਿਕ ਕਾਲਜ, ਬਠਿੰਡਾ ਵਿਖੇ ਕਾਲਜ ਦੇ ਆਰਟ ਅਤੇ ਹੌਬੀ ਕਲੱਬ ਨੇ ‘ਭਾਰਤ ਦੀ ਅਜ਼ਾਦੀ ਦਾ ਸੰਘਰਸ਼ ਅਤੇ ਕਰੋਨਾ ਯੋਧੇ’ ਥੀਮ ਤਹਿਤ ਅੰਤਰ ਵਿਭਾਗੀ ਪਂੇਟਿੰਗ ਮੁਕਾਬਲਾ ਕਰਵਾਇਆ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ 15 ਵਿਦਿਆਰਥੀਆਂ ਨੇ ਭਾਗ ਲਿਆ। ਕਾਲਜ ਦੇ ਪਿ੍ਰੰਸੀਪਲ ਅਨੂਜਾ ਪੁਪਨੇਜਾ ਨੇ ਦੱਸਿਆ ਕਿ ਰਾਜ ਦੇ ਸਮੂਹ ਪੌਲੀਟੈਕਨਿਕ ਕਾਲਜਾਂ ਦੀ ਨੁਮਾਇੰਦਗੀ ਕਰ ਰਹੀ ਸੰਸਥਾ ਪੰਜਾਬ ਟੈਕਨੀਕਲ ਇੰਸਟੀਚਿਊਟ ਸਪੋਰਟਸ (ਪੀ.ਟੀ.ਆਈ.ਐਸ.) ਦੁਆਰਾ ਤਿਆਰ ਕੀਤੇ ਗਏ ਰਾਜ ਪੱਧਰੀ ਗਤੀਵਿਧੀਆਂ ਕਲਂੈਡਰ ਦੀ ਕੜੀ ਵਿੱਚ ਇਹ ਮੁਕਾਬਲਾ ਆਨਲਾਈਨ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵੱਲੋਂ ਕਰੋਨਾ ਕਾਲ ਦੌਰਾਨ ਘਰ ਬੈਠ ਕੇ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਅਜਿਹੀਆਂ ਆਨ-ਲਾਈਨ ਗਤੀਵਿਧੀਆਂ ਰਾਹੀਂ ਕਾਲਜ ਅਤੇ ਬਾਕੀ ਵਿਦਿਆਰਥੀਆਂ ਨਾਲ ਜੋੜ ਕੇ ਰੱਖਿਆ ਜਾਂਦਾ ਹੈ ਤਾਂ ਕਿ ਵਿਦਿਆਰਥੀ ਮਾਨਸਿਕ ਤੌਰ ਤੇ ਤੰਦਰੁਸਤ ਰਹਿਣ ਅਤੇ ਉਨ੍ਹਾਂ ਦਾ ਮਨੋਬਲ ਬਣਿਆ ਰਹੇ।
ਉਨ੍ਹਾਂ ਦੱਸਿਆ ਕਿ ਕਾਲਜ ਵੱਲੋਂ ਵੱਖੋ-ਵੱਖਰੇ ਕਲੱਬਾਂ ਦਾ ਗਠਨ ਕੀਤਾ ਗਿਆ ਹੈ ਅਤੇ ਲਗਾਤਾਰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਅਤੇ ਭਵਿੱਖ ’ਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰੱਖਣ ਦੀ ਪ੍ਰੇਰਣਾ ਵੀ ਦਿੱਤੀ। ਪਾਲੀਟੈਕਨੀਕ ਕਾਲਜ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਨ੍ਹਾਂ ਮੁਕਾਬਲਿਆਂ ’ਚ ਮਕੈਨੀਕਲ ਇੰਜੀਨੀਰਿੰਗ ਦੇ ਵਿਦਿਆਰਥੀ ਅਮਨਦੀਪ ਕੁਮਾਰ ਨੇ ਪਹਿਲਾ ਸਥਾਨ, ਈ.ਸੀ.ਈ. ਦੀ ਵਿਦਿਆਰਥਣ ਪਵਨਦੀਪ ਕੌਰ ਤੇ ਆਈ.ਟੀ. ਦੀ ਵਿਦਿਆਰਥਣ ਨਵਜੋਤ ਕੌਰ ਨੇ ਦੂਜਾ ਸਥਾਨ ਅਤੇ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਅਨੀਸ਼ ਬਾਂਸਲ ਤੇ ਆਈ.ਟੀ. ਦੇ ਵਿਦਿਆਰਥੀ ਸਸ਼ੀ ਪ੍ਰਕਾਸ਼ ਚੌਬੇ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਪ੍ਰਧਾਨ ਐਸ.ਆਰ.ਸੀ ਮਨਜੀਤ ਸਿੰਘ ਭੁੱਲਰ ਤੋਂ ਇਲਾਵਾ ਆਰਟ ਤੇ ਹੌਬੀ ਕਲੱਬ ਮੈਂਬਰਾਂ ਸ੍ਰੀਮਤੀ ਅਰਚਨਾ ਸਿੰਗਲਾ ਤੇ ਅਨਮੋਲ ਗਰਗ, ਲੈਕਚਰਾਰ ਦੀ ਇੰਨ੍ਹਾਂ ਮੁਕਾਬਲਿਆਂ ਨੂੰ ਸਫਲਤਾਪੂਰਵ ਕਰਵਾਉਣ ਦੀ ਸ਼ਲਾਘਾ ਕੀਤੀ।