ਹਰੀਸ਼ ਕਾਲੜਾ
ਰੂਪਨਗਰ, 03 ਅਗਸਤ 2021: ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਵਾਸਤੇ 13 ਨੁਕਾਤੀ ਪ੍ਰੋਗਰਾਮਾਂ ਦਾ ਜਿਵੇਂ ਹੀ ਐਲਾਨ ਕੀਤਾ ਗਿਆ ਉਸ ਤੋਂ ਬਾਅਦ ਰੂਪਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਹੁਦੇਦਾਰਾਂ ਦੇ ਵਿਚ ਭਾਰੀ ਖੁਸ਼ੀ ਅਤੇ ਉਤਸ਼ਾਹ ਵੇਖਣ ਨੂੰ ਨਜ਼ਰ ਆਇਆ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਮੱਕੜ ਦੇ ਗ੍ਰਹਿ ਵਿਖੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਮੱਕੜ ਨੇ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਸਾਡੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜੋ 13 ਨੁਕਾਤੀ ਪ੍ਰੋਗਰਾਮ ਐਲਾਨੇ ਗਏ ਹਨ ਉਸ ਦਾ ਫ਼ਾਇਦਾ ਪੰਜਾਬ ਦੇ ਹਰ ਵਰਗ ਨੂੰ ਮਿਲੇਗਾ। ਮੱਕੜ ਨੇ ਕਿਹਾ ਪੰਜਾਬ ਦੇ ਹਰ ਘਰ ਦੇ ਵਿਚ ਹੁਣ ਹਰ ਮਹੀਨੇ ਚਾਰ ਸੌ ਯੂਨਿਟ ਬਿਜਲੀ ਮੁਫ਼ਤ ਦਾ ਐਲਾਨ ਇਕ ਇਤਿਹਾਸਕ ਐਲਾਨ ਹੈ , ਪੰਜਾਬ ਦੇ ਵਿੱਚ ਨੀਲੇ ਕਾਰਡ ਧਾਰਕਾਂ ਨੂੰ ਵੀ ਸੁਖਬੀਰ ਸਿੰਘ ਬਾਦਲ ਵੱਲੋਂ ਵੱਡੇ ਤੋਹਫੇ ਦਿੱਤੇ ਗਏ ਹਨ ਜਿਸ ਅਨੁਸਾਰ ਹਰ ਨੀਲੇ ਕਾਰਡ ਧਾਰਕ ਦੇ ਪਰਿਵਾਰ ਦੇ ਵਿੱਚ ਔਰਤ ਨੂੰ ਪ੍ਰਤੀ ਮਹੀਨਾ ਦੋ ਹਜ਼ਾਰ ਰੁਪਈਆ ਸਨਮਾਨ ਭੱਤਾ ਦੇ ਤੌਰ ਤੇ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਜੋ ਪੰਜਾਬ ਦਾ ਵਿਦਿਆਰਥੀ ਵਿਦੇਸ਼ ਪੜ੍ਹਾਈ ਕਰਨਾ ਚਾਹੁੰਦਾ ਹੈ ਉਸ ਵਾਸਤੇ ਵੀ ਅਕਾਲੀ ਦਲ ਬਸਪਾ ਸਰਕਾਰ ਵੱਲੋਂ ਉਨ੍ਹਾਂ ਵਿਦਿਆਰਥੀਆਂ ਦਾ ਦੱਸ ਲੱਖ ਰੁਪਏ ਦਾ ਕ੍ਰੈਡਿਟ ਕਾਰਡ ਬਣਾਇਆ ਜਾਵੇਗਾ
ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਵੀ ਵੱਡਾ ਤੋਹਫਾ ਦਿੱਤਾ ਗਿਆ ਹੈ ਜੋ ਵੀ ਕਿਸਾਨ ਆਪਣੇ ਟਰੈਕਟਰ ਵਿੱਚ ਡੀਜ਼ਲ ਪਾਵੇਗਾ ਉਸ ਨੂੰ ਡੀਜ਼ਲ ਦਸ ਰੁਪਏ ਪ੍ਰਤੀ ਲੀਟਰ ਸਸਤਾ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਦੇ ਵਿਚ ਇਕ ਮੈਡੀਕਲ ਕਾਲਜ਼ ਖੋਲ੍ਹਣ ਦੇ ਐਲਾਨ ਨੂੰ ਵੀ ਮੱਕੜ ਨੇ ਇਤਿਹਾਸਕ ਦੱਸਿਆ ਉਨ੍ਹਾਂ ਕਿਹਾ ਕਿ ਇਸ ਦੇ ਨਾਲ ਸੂਬੇ ਦੇ ਹਰ ਜ਼ਿਲ੍ਹੇ ਦੇ ਵਿੱਚ ਹਰ ਵਿਅਕਤੀ ਨੂੰ ਵਧੀਆ ਸਿਹਤ ਸੁਵਿਧਾਵਾਂ ਮਿਲਣਗੀਆਂ ਮੱਕੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 2022 ਦੀਆਂ ਚੋਣਾਂ ਤੋਂ ਬਾਅਦ ਪੰਜਾਬ ਨੂੰ ਉਦਯੋਗਿਕ ਹੱਬ ਬਣਾ ਕੇ ਉਸ ਵਿੱਚ ਮਿਲਣ ਵਾਲੀਆਂ ਨੌਕਰੀਆਂ ਪੰਜਾਬ ਲਈ ਪੰਝੱਤਰ ਪ੍ਰਤੀਸ਼ਤ ਰਾਖਵੀਆਂ ਰਹਿਣਗੀਆਂ । ਪੰਜਾਬ ਦੇ ਹਰ ਘਰ ਦੇ ਵਿੱਚ ਹਰ ਮੈਂਬਰ ਦਾ ਦੱਸ ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਵੀ ਬਣਾਇਆ ਜਾਵੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਜੀਤ ਸਿੰਘ ਮੱਕੜ ਨੇ ਕਿਹਾ ਹੈ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਇਸ 13 ਨੁਕਾਤੀ ਪ੍ਰੋਗਰਾਮ ਦਾ ਪੰਜਾਬ ਦੇ ਹਰ ਪੰਜਾਬੀ ਨੂੰ ਵੱਡਾ ਲਾਭ ਮਿਲੇਗਾ ਅਤੇ ਉਨ੍ਹਾਂ ਨੇ ਸੂਬੇ ਭਰ ਦੀ ਜਨਤਾ ਨੂੰ ਅਪੀਲ ਕੀਤੀ ਹੈ ਕਿ ਆਉਣ ਵਾਲੀਆਂ 2022 ਦੀਆਂ ਚੋਣਾਂ ਦੇ ਵਿੱਚ ਆਪਣੀ ਇੱਕ ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਤੇ ਬਟਨ ਦਬਾ ਕੇ ਪਾਉਣ ਅਤੇ ਪੰਜਾਬ ਦੇ ਵਿੱਚ ਇੱਕ ਵਾਰ ਫੇਰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਸਰਕਾਰ ਬਣਾਉਣ।
ਇਸ ਮੌਕੇ ਪਰਮਜੀਤ ਸਿੰਘ ਮੱਕੜ ਨੇ ਜਿੱਥੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਤੇਰਾਂ ਨੁਕਾਤੀ ਪ੍ਰੋਗਰਾਮਾਂ ਦੇ ਐਲਾਨਾਂ ਤੇ ਧੰਨਵਾਦ ਕੀਤਾ ਉਥੇ ਹੀ ਉਨ੍ਹਾਂ ਨੇ ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।
ਸਰਦਾਰ ਮੱਕੜ ਦੇ ਨਾਲ ਇਸ ਮੌਕੇ ਗੁਰਮੁਖ ਸਿੰਘ ਸੈਣੀ ਸਾਬਕਾ ਨਗਰ ਕੌਂਸਲ ਮੈਂਬਰ, ਬੀਬੀ ਹਰਜੀਤ ਕੌਰ ਸਾਬਕਾ ਕੌਂਸਲਰ, ਰਾਜੀਵ ਸ਼ਰਮਾ ਐਡਵੋਕੇਟ, ਰਾਜਿੰਦਰ ਧੀਮਾਨ ਐਡਵੋਕੇਟ, ਚੌਧਰੀ ਵੇਦ ਪ੍ਰਕਾਸ਼ ਸਾਬਕਾ ਨਗਰ ਕੌਂਸਲ, ਮਨਪ੍ਰੀਤ ਸਿੰਘ ਗਿੱਲ ਜਸਵੰਤ ਸਿੰਘ ਸੈਣੀ, ਬਲਜਿੰਦਰ ਸਿੰਘ ਮਿੱਠੂ ਅਤੇ ਇਕਬਾਲ ਕੌਰ ਮੱਕੜ ਸ਼੍ਰੋਮਣੀ ਅਕਾਲੀ ਦਲ ਕੌਂਸਲਰ ਪਾਵਰ ਕਲੋਨੀ ਰੂਪਨਗਰ ਵਿਸ਼ੇਸ਼ ਰੂਪ ਦੇ ਵਿੱਚ ਸ਼ਾਮਿਲ ਹੋਏ।