ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਏਡਡ ਸਕੂਲਾਂ ਦੇ ਅਧਿਆਪਕਾਂ ਦੇ ਸੈਮੀਨਾਰ ਸ਼ੁਰੂ
- ਜ਼ਿਲ੍ਹਾ ਅਧਿਕਾਰੀਆਂ ਨੇ ਸੈਮੀਨਾਰ ਵਿੱਚ ਸ਼ਮੂਲੀਅਤ ਕਰ ਅਧਿਆਪਕਾਂ ਨੂੰ ਕੀਤਾ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਜਾਗਰੂਕ
ਪਠਾਨਕੋਟ, 4 ਅਗਸਤ 2021 - ਸਿੱਖਿਆ ਸੱਕਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਏਡਡ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਦੀ ਅਗਵਾਈ ਹੇਠ ਸਪ੍ਰਸ ਸਕੂਲ ਢਾਕੀ ਬਲਾਕ ਪਠਾਨਕੋਟ-3 ਵਿਖੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵੱਲੋਂ ਦੋ ਦਿਨੀਂ ਸੈਮੀਨਾਰ ਦੀ ਸ਼ੁਰੂਆਤ ਕੀਤੀ ਗਈ।
ਸੈਮੀਨਾਰ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਅਤੇ ਏਡਡ ਸਕੂਲਾਂ ਦੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਬਰੀਕੀਆਂ ਬਾਰੇ ਜਾਗਰੂਕ ਕੀਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਏਡਡ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਸ਼ਾਮਿਲ ਕੀਤਾ ਜਾਣਾ ਹੈ ਇਸ ਲਈ ਏਡਡ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਨੈਸ਼ਨਲ ਅਚੀਵਮੈਂਟ ਸਰਵੇ ਪ੍ਰਤੀ ਸੁਚੇਤ ਕਰਨ ਲਈ ਏਡਡ ਸਕੂਲਾਂ ਦੇ ਅਧਿਆਪਕਾਂ ਦੇ ਵੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਾਂਗ ਸੈਮੀਨਾਰ ਲਗਾਏ ਜਾ ਰਹੇ ਹਨ।
ਉਨ੍ਹਾਂ ਏਡਡ ਸਕੂਲਾਂ ਦੇ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਮੂਹ ਸਕੂਲਾਂ ਦੇ ਅਧਿਆਪਕਾਂ ਦੀ ਪ੍ਰਮੁੱਖ ਜ਼ਿੰਮੇਵਾਰੀ ਆਪਣੇ ਸਕੂਲ ਦੇ ਸਮੁੱਚੇ ਸਟਾਫ ਨੂੰ ਨਾਲ ਲੈ ਕੇ ਵੱਖ-ਵੱਖ ਅਧਿਆਪਕਾਂ ਦੁਆਰਾ ਪੜ੍ਹਾਏ ਜਾ ਰਹੇ ਵਿਸ਼ਿਆਂ ਵਿੱਚ ਵਿਦਿਆਰਥੀਆਂ ਨੂੰ ਲਰਨਿੰਗ ਕੰਮ ਆਊਟ ਵਿੱਚ ਨਿਪੁੰਨ ਕਰਨਾ ਹੋਵੇਗਾ,ਤਾਂ ਜੋ ਵਿਦਿਆਰਥੀ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਆਪਣੀ ਕਾਰਗੁਜ਼ਾਰੀ ਵਧੀਆ ਤਰੀਕੇ ਨਾਲ ਪੇਸ਼ ਕਰਕੇ ਪੰਜਾਬ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਦੀ ਦਰਜੇਬੰਦੀ ਵਿਚ ਉੱਤਮ ਸਥਾਨ ਦਿਵਾ ਸਕਣ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਲਗਾਏ ਗਏ ਸੈਮੀਨਾਰ ਵਿੱਚ ਜ਼ਿਲ੍ਹਾ ਪਠਾਨਕੋਟ ਦੇ ਏਡਡ ਸਕੂਲਾਂ ਆਰਿਆ ਸੀਨੀਅਰ ਸੈਕੰਡਰੀ ਸਕੂਲ ( ਮੁੰਡੇ), ਆਰਿਆ ਗਰ੍ਲ੍ਸ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ, ਗੁਰੂ ਅਰਜੁਨ ਦੇਵ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ, ਆਈਡੀ ਐਸਡੀ ਸੀਨੀਅਰ ਸੈਕੰਡਰੀ ਲਮੀਨੀ, ਸੰਤ ਆਸ਼ਰਮ ਮਹਾਂਵਿਦਿਆਲਾ ਹਾਈ ਸਕੂਲ ਪਠਾਨਕੋਟ, ਐਸਐਮਡੀ ਰਾਜਪੂਤ ਹਾਈ ਸਕੂਲ ਸੁਜਾਨਪੁਰ ਵਿਖੇ ਪ੍ਰਾਇਮਰੀ ਜਮਾਤਾਂ ਨੂੰ ਪੜ੍ਹਾ ਰਹੇ ਅਧਿਆਪਕਾਂ ਦੇ ਸੈਮੀਨਾਰ ਲਗਾਏ ਗਏ ਹਨ। ਸੈਮੀਨਾਰ ਦੌਰਾਨ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵੱਲੋਂ ਅਧਿਆਪਕਾਂ ਨੂੰ ਵਿਸਤਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ।
ਸੈਮੀਨਾਰ ਵਿੱਚ ਬੀਪੀਈਓ ਪਠਾਨਕੋਟ-3 ਕੁਲਦੀਪ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਾਜੇਸ਼ ਕੁਮਾਰ, ਸਟੈਨੋ ਤਰੁਣ ਪਠਾਨੀਆ, ਸੀਐਚਟੀ ਰਵੀ ਕਾਂਤ, ਬੀਐਮਟੀ ਮੁਨੀਸ਼ ਕੁਮਾਰ, ਬੀਐਮਟੀ ਗੁਰਬਚਨ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।