ਅੰਬੇਡਕਰ ਦੇ ਬੁੱਤ ਦਾ ਅਪਮਾਨ ਕਰਨ ਦੇ ਦੋਸ: ਦੋਸ਼ੀ ਖਿਲਾਫ ਕਾਰਵਾਈ ਦੀ ਮੰਗ
ਨਵਾਂਸ਼ਹਿਰ 4 ਅਗਸਤ 2021 - ਬਹੁਜਨ ਸਮਾਜ ਪਾਰਟੀ ਦੇ ਜਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਜਾਫਰਪੁਰ ਨੇ ਗੁਰਨਾਮ ਸਿੰਘ ਚੜੂਨੀ ਖਿਲਾਫ ਬਾਬਾ ਸਾਹਿਬ ਅੰਬੇਡਕਰ ਦੇ ਪ੍ਰਤਿਮਾ ਦਾ ਅਪਮਾਨ ਕਰਨ ਦੇ ਦੋਸ ਲਗਾਏ ਹਨ। ਸਰਬਜੀਤ ਜਾਫਰਪੁਰ ਨੇ ਕਿਹਾ ਕਿ ਬੀਤੇ ਕੱਲ੍ਹ ਗੁਰਨਾਮ ਸਿੰਘ ਚੜੂਨੀ ਨੇ ਆਪਣੇ ਗਲ਼ ਦੇ ਹਾਰ ਉਤਾਰ ਕੇ ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਤੇ ਪਾ ਕੇ ਉਹਨਾਂ ਦਾ ਅਪਮਾਨ ਕੀਤਾ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਹਨਾਂ ਅਨੁਸਾਰ ਅਜਿਹੇ ਸਰਾਰਤੀ ਅਨਸਰ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਢਾਹ ਲਾ ਰਹੇ ਹਨ। ਉਹਨਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਕਰਦੇ ਹੋਏ ਦੋਸ਼ੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਤੇ ਉਹਨਾਂ ਨਾਲ ਪਿੰਡ ਦੇ ਲੋਕ ਹਾਜ਼ਰ ਸਨ।