ਏ. ਡੀ. ਆਰ. ਸੈਂਟਰ ਫਿਰੋਜ਼ਪੁਰ ਵਿਖੇ ਵਿਕਟਮ ਕੰਪਨਸੇਸ਼ਨ ਸਕੀਮ ਦੇ ਸਬੰਧ ਵਿੱਚ ਟ੍ਰੇਨਿੰਗ ਪ੍ਰੋਗਰਾਮ
ਗੌਰਵ ਮਾਣਿਕ
- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਏ. ਡੀ. ਆਰ. ਸੈਂਟਰ ਫਿਰੋਜ਼ਪੁਰ ਵਿਖੇ ਵਿਕਟਮ ਕੰਪਨਸੇਸ਼ਨ ਸਕੀਮ ਦੇ ਸਬੰਧ ਵਿੱਚ ਇੱਕ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ
ਫਿਰੋਜ਼ਪੁਰ 4 ਅਗਸਤ 2021- ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਕਿਸ਼ੋਰ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਏ. ਡੀ. ਆਰ. ਸੈਂਟਰ ਫਿਰੋਜ਼ਪੁਰ ਵਿਖੇ ਵਿਕਟਮ ਕੰਪਨਸੇਸ਼ਨ ਸਕੀਮ ਦੇ ਸਬੰਧ ਵਿੱਚ ਇੱਕ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ।
ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਜੁਡੀਸ਼ੀਅਲ ਮੈਜਿਸਟ੍ਰੇਟਾਂ ਨੂੰ ਸੰਬੋਧਨ ਕਰਦੇ ਹੋਏ ਇਸ ਸਕੀਮ ਰਾਹੀਂ ਜਾਣੂ ਕਰਵਾਇਆ ਕਿ ਇਸ ਸਕੀਮ ਵਿੱਚ ਨਿਰਭਰਤਾ ਸਰਟੀਫਿਕੇਟ ਜ਼ੋ ਕਿ ਡਿਪਟੀ ਕਮਿਸ਼ਨਰ ਦੇ ਦਫਤਰ ਪਾਸੋਂ ਸਬੰਧਤ ਪਾਰਟੀਆਂ ਨੂੰ ਲੈਣਾ ਪੈਂਦਾ ਸੀ, ਦੇ ਸਾਰੇ ਇਸ ਸਕੀਮ ਵਿੱਚ ਕੀਤੇ ਬਦਲਾਅ ਬਾਰੇ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਸਰਟੀਫਿਕੇਟ ਹਾਸਿਲ ਕਰਨ ਤੋਂ ਬਾਅਦ ਹੀ ਪੀੜਤ ਵਿਅਕਤੀਆਂ ਨੂੰ ਇਹ ਮੁਆਵਜਾ ਜਾਰੀ ਕੀਤਾ ਜਾਇਆ ਕਰੇਗਾ ਅਤੇ ਇਸ ਸਕੀਮ ਰਾਹੀਂ ਬਲਾਤਕਾਰ ਪੀੜਿਤਾਂ, ਸੜਕ ਹਾਦਸਿਆਂ ਰਾਹੀਂ ਪੀੜਤ ਹੋਏ ਪਰਿਵਾਰਾਂ, ਜਾਂ ਤੇਜ਼ਾਬ ਪੀੜਤਾਂ ਨੂੰ ਮਿਲਣ ਵਾਲੇ ਮੁਆਵਜੇ ਬਾਰੇ ਸਪੱਸ਼ਟ ਕੀਤਾ ਗਿਆ ਸੀ ।
ਇਸ ਮੌਕੇ ਸੁਰੇਸ਼ ਗੋਇਲ ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ ਫਿਰੋਜ਼ਪੁਰ ਅਤੇ ਗੁਰਮੀਤ ਸਿੰਘ ਟਿਵਾਣਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਫਿਰੋਜ਼ਪੁਰ ਸਮੇਤ ਸਾਰੇ ਜੁਡੀਸ਼ੀਅਲ ਮੈਜਿਸਟ੍ਰੇਟ ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਹਾਜ਼ਰ ਸਨ | ਸਬ ਡਵੀਜ਼ਨ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਵੀ ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਆਨਲਾਈਨ ਰੂਪ ਵਿੱਚ ਹਾਜ਼ਰ ਸਨ ਅੰਤ ਵਿੱਚ ਡਾਕਟਰ ਸਾਹਿਬਾਨ ਵੱਲੋਂ ਜੱਜ ਸਾਹਿਬ ਦਾ ਧੰਨਵਾਦ ਵੀ ਕੀਤਾ ਗਿਆ ।