ਫਿਰੋਜ਼ਪੁਰ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਅਚਣਚੇਤ ਛਾਪੇਮਾਰੀ
ਗੌਰਵ ਮਾਣਿਕ
- ਹੈਰੋਇਨ ਡਰੱਗ ਮਨੀ ਨਸ਼ੀਲੀ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ
ਫਿਰੋਜ਼ਪੁਰ 4 ਅਗਸਤ 2021 - ਫਿਰੋਜ਼ਪੁਰ ਪੁਲਸ ਵੱਲੋਂ ਨਸ਼ਿਆਂ ਦੇ ਖਿਲਾਫ ਛੇੜੀ ਮੁਹਿੰਮ ਦੇ ਤਹਿਤ ਜ਼ਿਲ੍ਹੇ ਭਰ ਵਿੱਚ ਅਚਨਚੇਤ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਫ਼ਿਰੋਜ਼ਪੁਰ ਪੁਲਿਸ ਨੂੰ ਹੈਰੋਇਨ ਡਰੱਗ ਮਨੀ ਨਸ਼ੀਲੀ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਫੜਨ ਵਿਚ ਸਫਲਤਾ ਹਾਸਲ ਹੋਈ ਹੈ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਫਿਰੋਜ਼ਪੁਰ ਦੇ ਐਸਐਸਪੀ ਭਗੀਰਥ ਸਿੰਘ ਮੀਨਾ ਨੇ ਕਿਹਾ ਕਿ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ,ਫਿਰੋਜ਼ਪੁਰ ਰੇਂਜ, ਵੱਲੋਂ ਜਾਰੀ ਹੁਕਮਾਂ ਮੁਤਾਬਿਕ ਡਰੱਗ ਸਮੱਗਲਰਾਂ, ਡਰੱਗ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਮੂਹ ਐਸ.ਪੀਜ਼ ਅਤੇ ਡੀ.ਐਸ.ਪੀਜ਼ ਜਿਲ੍ਹਾ ਫਿਰੋਜ਼ਪੁਰ ਦੀ ਜ਼ੇਰੇ ਨਿਗਰਾਨੀ ਹੇਠ ਅਲੱਗ ਅਲੱਗ ਜਗ੍ਹਾਵਾਂ ਤੇ ਸਪੈਸ਼ਲ ਰੇਡ ਕਰਵਾਏ ਗਏ।
ਇਹਨਾਂ ਰੇਡਾਂ ਦੌਰਾਨ ਤਾਂ ਕਿ ਇਨ੍ਹਾਂ ਮਾੜੇ ਅਨਸਰਾਂ ਤੇ ਠੱਲ੍ਹ ਪਾਈ ਜਾ ਸਕੇ ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਜਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਥਾਣਿਆਂ ਵਿੱਚ ਕੁੱਲ 15 ਮੁਕੱਦਮੇਂ ਦਰਜ ਰਜਿਸਟਰ ਕੀਤੇ ਗਏ ਹਨ ਅਤੇ ਕਈ ਦੋਸ਼ੀਆਂ ਨੂੰ ਗਿਰਫ਼ਤਾਰ ਵੀ ਕੀਤਾ ਗਿਆ ਹੈ ਜਿਹਨਾਂ ਕੋਲੋਂ 290 ਨਸ਼ੀਲੀਆ ਗੋਲੀਆ,81400/- ਡਰੱਗ ਮਨੀ ਸਾਡੇ 92 ਗ੍ਰਾਮ ਹੈਰੋਇਨ ,130 ਲੀਟਰ ਨਾਜਾਇਜ਼ ਸਰਾਬ ,03 ਮੋਟਰਸਾਈਕਲ ਹੀਰੋ ਹਾਂਡਾ ਸਪਲੈਂਡਰ ਸ਼ਾਮਿਲ ਹਨ ਉਹਨਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਿਸੇ ਕਿਸਮ ਦੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ , ਐਸਐਸਪੀ ਭਗੀਰਥ ਸਿੰਘ ਮੀਨਾ ਨੇ ਕਿਹਾ ਕਿ ਜੇਕਰ ਕਿਸੇ ਕੋਲ ਕੋਈ ਵੀ ਜਾਣਕਾਰੀ ਨਸ਼ਾ ਵੇਚਣ ਵਾਲਿਆਂ ਦੀ ਹੈ ਤੇ ਉਹ ਬੇ ਝਿਜਕ ਉਹਨਾਂ ਨੂੰ ਦੇ ਸਕਦੇ ਹਨ ਉਹਨਾਂ ਦਾ ਨਾਮ ਪਤਾ ਵੀ ਗੁਪਤ ਰੱਖਿਆ ਜਾਵੇਗਾ।