ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਪਟਿਆਲਾ,07 ਸਤੰਬਰ 2021- ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੀ ੋਗੁਰਮਤਿ ਚੇਤਨਾ ਸਭਾੋ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਪ੍ਰੋਗਰਾਮ ਤਹਿਤ ਕਾਲਜ ਪ੍ਰਿੁੰਸੀਪਲ ਅਤੇ ਸਟਾਫ਼ ਵੱਲੋਂ ਸ੍ਰੀ ਜਪੁਜੀ ਸਾਹਿਬ ਜੀ ਅਤੇ ਆਨੰਦ ਸਾਹਿਬ ਜੀ ਦੇ ਪਾਠ ਕੀਤੇ ਗਏ। ਪਾਠ ਉਪਰੰਤ ਕਾਲਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਇਸ ਮੌਕੇ ਸਟਾਫ਼ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿੱਚ ਕਿਸੇ ਇੱਕ ਧਰਮ ਜਾਂ ਜਾਤੀ ਲਈ ਨਹੀਂ ਬਲਕਿ ਸਮੁੱਚੀ ਮਨੁੱਖਤਾ ਲਈ ਨੈਤਿਕ ਕਦਰਾਂ ਕੀਮਤਾਂ ਨੂੰ ਅਪਣਾਉਣ ਦਾ ਅਤੇ ਇੱਕ ਪਰਮਾਤਮਾ ਦਾ ਨਾਮ ਜਪਣ ਦਾ ਸੰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖ ਕੋਲ ਬਾਣੀ ਦਾ ਅਥਾਹ ਸਾਗਰ ਹੈ ਅਤੇ ਇਸ ਤੇ ਚੱਲ ਕੇ ਉਹ ਆਪਣਾ ਜੀਵਨ ਸਫ਼ਲ ਬਣਾ ਸਕਦਾ ਹੈ।ਡਾ. ਜਸਵੰਤ ਸਿੰਘ (ਧਾਰਮਿਕ ਅਧਿਆਪਕ) ਵੱਲੋਂ ਸਟਾਫ਼ ਨਾਲ ੋਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦਾ ਪਿਛੋਕੜੋ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ।ਇਸ ਉਪਰੰਤ ਸਮੂਹ ਸੰਗਤ ਨੂੰ ਲੰਗਰ ਵਰਤਾਇਆ ਗਿਆ।