ਪੀਆਰਟੀਸੀ ਅਤੇ ਪਨਬਸ ਕੰਟਰੈਕਟ ਵਰਕਰਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਮੁਲਤਵੀ
ਪਟਿਆਲਾ, 7 ਸਤੰਬਰ 2021 - ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਅੜੇ ਬੱਸ ਕਰਮਚਾਰੀਆਂ ਨੇ ਅੱਜ ਲਗਾਤਾਰ ਦੂਜੇ ਦਿਨ ਵੀ ਬੱਸਾਂ ਬੰਦ ਰੱਖਣ ਦਾ ਆਪਣਾ ਫੈਸਲਾ ਕਾਇਮ ਰੱਖਿਆ ਹੈ, ਹਾਲਾਂਕਿ ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਨੂੰ ਗੱਲਬਾਤ ਲਈ 8 ਸਤੰਬਰ ਨੂੰ ਬੁਲਾਇਆ ਗਿਆ ਹੈ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪ੍ਰਮੱਖ ਸਕੱਤਰ ਮੁੱਖ ਮੰਤਰੀ ਪੰਜਾਬ ਨੇ ਸਵੇਰੇ 11 ਵਜੇ ਮੁੱਖ ਮੰਤਰੀ ਦੇ ਦਫਤਰ ਸਿਵਲ ਸਕੱਤਰੇਤ ਵਿਖੇ ਬੁਲਾਇਆ ਹੈ । ਉਨ੍ਹਾਂ ਦੱਸਿਆ ਕਿ ਉਹ ਆਪਣੀਆਂ ਮੰਗਾਂ ਮਨਾਉਣ ਲਈ ਗੱਲਬਾਤ ਕਰਨ ਜਾਣਗੇ । ਇਸ ਕਾਰਨ ਮੋਤੀ ਮਹਿਲ ਦੇ ਘਿਰਾਓ ਇਕ ਦੋ ਦਿਨ ਲਈ ਮੁਲਤਵੀ ਕਰ ਦਿੱਤਾ ਹੈ ।