ਅਕਾਲੀ ਆਗੂ ਇੰਜ ਸਵਰਨ ਸਿੰਘ ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 8 ਸਤੰਬਰ 2021-ਪਿੰਡ ਮਸੀਤਾਂ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਮੈਂਬਰ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਇੰਜ ਸਵਰਨ ਸਿੰਘ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਇੰਜ ਸਵਰਨ ਸਿੰਘ ਨੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੱਲ ਪੰਜਾਬ ਦੀ ਮੁਹਿੰਮ ਅਤੇ ਪਾਰਟੀ ਵੱਲੋਂ 13 ਨੁਕਾਤੀ ਏਜੰਡੇ ਤੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਆਖਿਆ ਕਿ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣਨ 'ਤੇ ਸੂਬਾ ਵਾਸੀਆਂ ਦੀ ਘਰੇਲ਼ੂ 400 ਯੂਨਿਟ ਬਿਜਲੀ ਮੁਆਫ਼ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ ਜਿਸ ਤਰ੍ਹਾਂ ਪਹਿਲਾਂ ਕਿਸਾਨਾਂ ਦੇ ਟਿਊਬਵੈਲਾਂ ਦੀ ਬਿਜਲੀ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਮੁਫਤ ਕੀਤੀ ਹੋਈ ਹੈ |
ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਸਿੱਖਿਆ ਤੇ ਸਿਹਤ ਸਹੂਲਤਾਂ ਵੱਡੀ ਪੱਧਰ 'ਤੇ ਉਪਲੱਬਧ ਕਰਵਾਈਆਂ ਗਈਆਂ ਸਨ ਅਤੇ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ। ਇਸ ਲਈ ਪੰਜਾਬ ਦੇ ਲੋਕ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਹਨ | ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ 2022 ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੂੰ ਮਜ਼ਬੂਤ ਕਰਕੇ ਸਰਕਾਰ ਬਣਾਓ | ਇਸ ਮੌਕੇ ਮਾਸਟਰ ਮਹਿੰਦਰ ਸਿੰਘ ਬਾਜਵਾ, ਕੁਲਵੰਤ ਸਿੰਘ ਸਾਬਕਾ ਸਰਪੰਚ ਮਸੀਤਾਂ, ਸਰਦਾਰ ਬੀਰ ਸਿੰਘ (ਫ਼ੋਜੀ ਸਾਹਿਬ) ਡੌਲਾ, ਜੱਥੇਦਾਰ ਹਰਜਿੰਦਰ ਸਿੰਘ ਲਾਡੀ ਕੌਮੀ ਸਲਾਹਕਾਰ ਕੰਬੋਜ ਭਾਈਚਾਰਾ, ਕੰਵਲਜੀਤ ਸਿੰਘ ਹੈਬਤਪੁਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਦੋਆਬਾ ਜੋਨ ਆਦਿ ਹਾਜ਼ਰ ਸਨ |