ਸਿਹਤ ਵਿਭਾਗ ਦੀ ਟੀਮ ਵੱਲੋਂ ਖਾਧ ਪਦਾਰਥਾਂ ਦੇ ਭਰੇ ਸੈਂਪਲ
ਜੀ ਐਸ ਪੰਨੂ
ਪਟਿਆਲਾ, 8 ਸੰਤਬਰ,2021: ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਵਧੀਆਂ ਤੇ ਮਿਲਾਵਟ ਰਹਿਤ ਖਾਧ ਪਦਾਰਥ ਮੁਹੱਈਆਂ ਕਰਵਾਉਣ ਦੇ ਮੱਦੇਨਜਰ ਜ਼ਿਲ੍ਹਾਂ ਸਿਹਤ ਵਿਭਾਗ ਦੀ ਟੀਮ ਵੱਲੋਂ ਰਾਜਪੁਰਾ ਵਿਖੇ ਖਾਧ ਪਦਾਰਥ ਦੇ ਸੈਂਪਲ ਭਰੇ।ਜਾਣਕਾਰੀ ਦਿੰਦੇ ਜ਼ਿਲ੍ਹਾ ਸਿਹਤ ਅਫਸਰ ਡਾ. ਸ਼ੈਲੀ ਜੇਤਲੀ ਨੇਂ ਦੱਸਿਆ ਕਿ ਥਾਣਾ ਸਿਟੀ ਰਾਜਪੁਰਾ ਵਲੋਂ ਪ੍ਰਾਪਤ ਸੂਚਨਾਂ ਦੇ ਅਧਾਰ ਤੇ ਉਹਨਾਂ ਦੀ ਟੀਮ ਜਿਸ ਵਿੱਚ ਫੂਡ ਸੇਫਟੀ ਅਫਸਰ ਗਗਨਦੀਪ ਕੌਰ ਅਤੇ ਕੰਵਰਦੀਪ ਸਿੰਘ ਸ਼ਾਮਲ ਸਨ, ਵੱਲੋ ਪੁਲਿਸ ਵਲੋਂ ਸ਼ੱਕ ਦੇ ਆਧਾਰ ਤੇ ਫੜੇ ਗਏ ਪਨੀਰ ਦੇ 2 ਸੈਂਪਲ ਭਰੇ ਗਏ, ਉਹਨਾਂ ਕਿਹਾ ਕਿ ਭੱਰੇ ਗਏ ਇਹਨਾਂ ਸੈਂਪਲਾ ਨੂੰ ਲੈਬਾਟਰੀ ਵਿਖੇ ਜਾਂਚ ਲਈ ਭੇਜਿਆ ਜਾਵੇਗਾ ਅਤੇ ਲੈਬਾਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫੈਲ ਪਾਏ ਗਏ ਤਾਂ ਸਬੰਧਤ ਮਾਲਕਾਂ ਖਿਲਾਫ ਫੂਡ ਸੈਫਟੀ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।