ਦੀਦਾਰ ਗੁਰਨਾ
ਪਟਿਆਲਾ 11 ਸਤੰਬਰ : ਪਟਿਆਲਾ ਪੁਲਿਸ ਵੱਲੋ ਸਮਾਜ ਵਿਰੋਧੀ ਅਨਸਰਾ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋ ਸੰਦੀਪ ਗਰਗ ਐਸ ਐਸ ਪੀ ਪਟਿਆਲਾ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਮਿਤੀ 09.09.2021 ਨੂੰ ਸ੍ਰੀ ਗੁਰਬੰਸ ਸਿੰਘ ਬੈਂਸ, ਪੀ.ਪੀ.ਐਸ, ਉਪ ਕਪਤਾਨ ਪੁਲਿਸ ਸਰਕਲ ਰਾਜਪੁਰਾ ਦੀ ਨਿਗਰਾਨੀ ਹੇਠ ਥਾਣੇਦਾਰ ਗੁਰਪ੍ਰੀਤ ਸਿੰਘ ਹਾਂਡਾ, ਮੁੱਖ ਅਫਸਰ ਥਾਣਾ ਸਦਰ ਰਾਜਪੁਰਾ ਵੱਲੋਂ ਸਮੇਤ ਪੁਲਿਸ ਪਾਰਟੀ ਨਾਕਾਬੰਦੀ ਦੌਰਾਨ ਇੱਕ ਨਾਈਜੀਰੀਅਨ ਮਹਿਲਾ ਨੂੰ ਕਾਬੂ ਕਰਕੇ ਉਸ ਦੇ ਕਬਜਾ ਵਿੱਚੋਂ 700 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ , ਜਿਸ ਦੇ ਖਿਲਾਫ ਮੁਕੱਦਮਾ ਨੰਬਰ 119 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਰਾਜਪੁਰਾ ਦਰਜ ਰਜਿਸਟਰ ਕੀਤਾ ਗਿਆ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਸੰਦੀਪ ਗਰਗ ਨੇ ਦੱਸਿਆ ਕਾਬੂ ਕੀਤੀ ਗਈ ਦੋਸ਼ੀ ਔਰਤ ਨਾਈਜੀਰੀਆ ਦੀ ਰਹਿਣ ਵਾਲੀ ਹੈ ਅਤੇ ਪਿਛਲੇ ਤਿੰਨ ਸਾਲ ਤੋਂ ਦਿੱਲੀ ਵਿਖੇ ਰਹਿ ਰਹੀ ਹੈ ਅਤੇ ਇਸ ਦੇ ਭਾਰਤ ਵਿੱਚ ਰਿਹਾਇਸ਼ ਦੇ ਸਟੇਟਸ ਦੀ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ , ਮੁਕੱਦਮੇ ਦੀ ਤਫਤੀਸ਼ ਅਜੇ ਜਾਰੀ ਹੈ ਅਤੇ ਤਫਤੀਸ਼ ਦੌਰਾਨ ਹੈਰੋਇਨ ਸਪਲਾਈ ਕਰਨ ਵਾਲੇ ਗੈਂਗ ਦਾ ਜਲਦ ਹੀ ਪਰਦਾਫਾਸ਼ ਕਰਕੇ ਹੋਰ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ