← ਪਿਛੇ ਪਰਤੋ
ਮੁੱਖ ਮੰਤਰੀ ਦਾ ਨਿਵਾਸ ਘੇਰਨ ਲਈ ਹਜ਼ਾਰਾਂ ਮੁਲਾਜ਼ਮਾਂ ਨੇ ਵਹੀਰਾਂ ਘੱਤੀਆਂ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 11 ਸਤੰਬਰ 2021-ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੋਲਿਆਂ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਵੱਲੋਂ ਦਿੱਤੇ ਸੱਦੇ ਤਹਿਤ ਧਰਨਾ ਲਾਉਣ ਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨ ਲਈ ਪੰਜਾਬ ਭਰ ਵਿੱਚੋ ਹਜ਼ਾਰਾਂ ਮੁਲਾਜ਼ਮ ਅਤੇ ਪੈਨਸ਼ਨਰ ਚੰਡੀਗੜ੍ਹ ਨੂੰ ਭਾਰੀ ਮੀਂਹ ਦੇ ਬਾਵਜੂਦ ਵੀ ਵਹੀਰਾਂ ਘੱਤ ਕੇ ਤੁਰ ਪਏ ਹਨ। ਮੰਗਾਂ ਨਾ ਮੰਨੇ ਜਾਣ ਕਾਰਨ ਪੰਜਾਬ ਭਰ ਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਚੰਡੀਗੜ੍ਹ ਵਿਖੇ ਧਰਨਾ ਦੇਣ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ।
Total Responses : 942