ਅਕਾਲੀ ਦਲ ਹਮੇਸ਼ਾ ਗ਼ਰੀਬਾਂ ਅਤੇ ਕਿਸਾਨਾਂ ਦਾ ਸਾਥ ਦਿੰਦਾ ਹੈ- ਬੀਬੀ ਗੁਰਪ੍ਰੀਤ ਕੌਰ ਰੂਹੀ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 11 ਸਤੰਬਰ 2021-ਅਕਾਲੀ ਦਲ ਹਮੇਸ਼ਾ ਗਰੀਬਾਂ ਤੇ ਕਿਸਾਨਾਂ ਦਾ ਸਾਥ ਦਿੰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਮੁੱਲਾਂਕਾਲਾ ਵਿਖੇ ਇੱਕ ਮੀਟਿੰਗ ਦੌਰਾਨ ਬੋਲਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ/ਬਸਪਾ ਦੀ ਜਿੱਤ ਯਕੀਨੀ ਬਣੇਗੀ | ਉਨ੍ਹਾਂ ਦੱਸਿਆ ਕਿ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 13 ਨੁਕਾਤੀ ਪ੍ਰੋਗਰਾਮ ਨੇ ਲੋਕਾਂ ਦਾ ਮਨ ਮੋਹ ਲਿਆ ਹੈ | ਉਨ੍ਹਾਂ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂ ਹੋਣ ਦੇ ਨਾਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਲਈ ਸਾਰੇ ਸਿਰਤੋੜ ਯਤਨ ਕਰ ਰਹੇ ਹਨ ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਆਪਣੇ ਸਾਢੇ ਚਾਰ ਸਾਲ ਦੇ ਇਤਿਹਾਸ ਵਿਚ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ | ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨਾਂ ਅਤੇ ਗ਼ਰੀਬਾਂ ਦਾ ਸਾਥ ਦਿੱਤਾ ਹੈ । ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ਅੰਦਰ ਮੀਟਿੰਗਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਲੋਕ ਕਾਫ਼ੀ ਸੰਤੁਸ਼ਟ ਹਨ । ਉਹਨਾਂ ਪਿੰਡ ਵਾਸੀਆਂ ਦੇ ਸਹਿਯੋਗ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਸ. ਕਰਮਜੀਤ ਸਿੰਘ,ਸ ਮਨਜੀਤ ਸਿੰਘ, ਸ. ਕਰਨੈਲ ਸਿੰਘ,ਸ.ਦਿਆਲ ਸਿੰਘ, ਸ. ਬਲਵਿੰਦਰ ਸਿੰਘ, ਸ.ਜਰਨੈਲ,ਸ. ਸਰਵਣ ਸਿੰਘ, ਬੀਬੀ ਮਨਜੀਤ ਕੌਰ, ਬੀਬੀ ਜਸਵਿੰਦਰ ਕੌਰ, ਸ.ਸਤਨਾਮ ਸਿੰਘ ਰਾਮੇ, ਸ. ਲਖਵਿੰਦਰ ਸਿੰਘ ਸੁਲਤਾਨਪੁਰ,ਬੀਬੀ ਬਲਜੀਤ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ ਕਮਾਲਪੁਰ ਆਦਿ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਤਵੰਤੇ ਹਾਜ਼ਰ ਸਨ।