ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਧਰਨਾ 95ਵੇ ਦਿਨ ਚ ਸ਼ਾਮਲ
ਜਗਤਾਰ ਸਿੰਘ
ਪਟਿਆਲਾ 11 ਅਗਸਤ 2021 : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਗੁਰਦੁਆਰਾ ਦੁਖਨਿਵਾਰਨ ਸਾਹਿਬ ਚੌਕ ਚ ਦਿੱਤਾ ਵਿਸ਼ਾਲ ਧਰਨਾ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਸਾਡੀਆਂ 10-12 ਵਾਰ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ 95 ਦਿਨਾਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ।
ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ।