ਡੇਂਗੂ ਤੋਂ ਡਰਨ ਦੀ ਨਹੀਂ ਬਲਕਿ ਬਚਣ ਦੀ ਲੋਡ਼- ਡਾ. ਜਸਵਿੰਦਰ ਕੁਮਾਰੀ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 13 ਸਤੰਬਰ 2021-ਸਿਵਲ ਸਰਜਨ ਕਪੂਰਥਲਾ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਨ ਹੇਠ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਢਿੱਲਵਾਂ ਡਾ. ਜਸਵਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਬਲਾਕ ਢਿੱਲਵਾਂ ਅਧੀਨ ਪੈਂਦੇ ਕਈ ਪਿੰਡਾਂ *ਚ ਹੈਲਥ ਸੁਪਰਵਾਈਜ਼ਰ ਅਤੇ ਮੇਲ ਵਰਕਰਾਂ ਵੱਲੋਂ ਡੇਂਗੂ ਦੀ ਰੋਕਥਾਮ ਸੰਬੰਧੀ ਘਰਾਂ ਦੇ ਆਲੇ—ਦੁਆਲੇ ਅਤੇ ਪਿੰਡਾਂ *ਚ ਸਾਂਝੀਆਂ ਥਾਵਾਂ ਦਾ ਦੌਰਾ ਕਰਦਿਆਂ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਸੰਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ *ਤੇ ਲੋਕਾਂ ਨੂੰ ਵਾਧੂ ਨਾ ਵਰਤਨ ਵਾਲੇ ਸਾਫ਼ ਪਾਣੀ ਨੂੰ ਡੋਲਣ ਦੀ ਹਦਾਇਤ ਕੀਤੀ ਗਈ ਤਾਂ ਜੋ ਡੇਂਗੂ ਮੱਛਰ ਦੀ ਰੋਕਥਾਮ ਕੀਤੀ ਜਾ ਸਕੇ। ਇਸ ਮੌਕੇ ਹੈਲਥ ਸੁਪਰਵਾਈਜ਼ਰ ਬਲਕਾਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਉਨ੍ਹਾਂ ਸਾਰੀਆਂ ਨੂੰ ਇਸ ਤੋਂ ਡਰਨ ਦੀ ਬਜਾਏ ਇਸ ਸੰਬੰਧੀ ਜਾਗਰੂਕਤ ਹੋਣ ਲਈ ਕਿਹਾ ਅਤੇ ਇਸ ਦੇ ਲੱਛਣਾ ਦਾ ਪਤਾ ਲਗਦੇ ਹੀ ਸਮੇਂ ਸਿਰ ਨਜਦੀਕੀ ਸਰਕਾਰੀ ਸਿਹਤ ਕੇਂਦਰ ਵਿਖੇ ਖੂਨ ਜਾਂਚ ਕਰਵਾਉਣ ਉਪਰੰਤ ਇਲਾਜ ਕਰਵਾਉਣ ਦੀ ਸਲਾਹ ਦਿੱਤੀ।
ਇਸ ਮੌਕੇ ਊਨ੍ਹਾਂ ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਵਿਸ਼ੇਸ਼ਤਾਵਾਂ ਦੱਸਿਆ ਜਿਵੇਂ ਕਿ
— ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ।
—ਇਹ ਸਾਫ਼ ਪਾਣੀ ਵਿੱਚ ਹੁੰਦਾ ਹੈ।
— ਠੰਡੀ ਥਾਂ ਅਤੇ ਛਾਵੇਂ ਇਹ ਮੱਛਰ ਜ਼ਿਆਦਾ ਹੁੰਦਾ ਹੈ।
— ਠੰਡ ਨਾਲ ਬੁਖ਼ਾਰ ਦਾ ਚੜਨਾ
— ਸਿਰ, ਅੱਖਾਂ, ਜੋੜਾਂ ਅਤੇ ਸਰੀਰ *ਚ ਦਰਦ
— ਭੁੱਖ ਘੱਟ ਲਗਣਾ ਜਾਂ ਦਸਤ ਹੋਣਾ
ਡੇਂਗੂ ਤੋਂ ਕਿਵੇਂ ਬਚਿਆ ਜਾ ਸਕਦਾ ਹੈ—
— ਘਰ ਦੇ ਆਲੇ—ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦਵੋਂ ਅਤੇ ਜੇਕਰ ਪਾਣੀ ਡਰਮ ਆਦਿ *ਚ ਰੱਖਿਆ ਹੈ ਤਾਂ ਉਸ ਨੂੰ ਢੰਕ ਕਿ ਰੱਖੋਂ।
— ਕੁਲਰਾਂ ਨੂੰ ਸਮੇਂ ਸਿਰ ਸਾਫ਼ ਕੀਤਾ ਜਾਵੇ
— ਸਰੀਰ ਨੂੰ ਪੂਰੀ ਤਰ੍ਹਾਂ ਢੰਕਣ ਵਾਲੇ ਕੱਪੜੇ ਪਾਉਣ ਅਤੇ ਮੱਛਰਾਂ ਤੋਂ ਬੱਚਣ ਲਈ ਮੱਛਰਦਾਨੀ ਜਾਂ ਕ੍ਰਿਮਾਂ ਦਾ ਇਸਤੇਮਾਲ ਕਰਣ ਜਾਂ।
ਇਸ ਮੌਕੇ ਬਲਾਕ ਐਕਸਟੇਂਸ਼ਨ ਐਜੁਕੇਟਰ ਬਿਕਰਮਜੀਤ ਸਿੰਘ ਅਤੇ ਮੋਨਿਕਾ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤਿਆਂ ਗਈਆਂ ਇਨ੍ਹਾਂ ਹਦਾਇਤਾ ਦਾ ਧਿਆਨ ਰੱਖਣ ਨਾਲ ਡੇਂਗੂ ਦੀ ਬਿਮਾਰੀ ਨਾਲ ਲੜੀਆ ਜਾ ਸਕਦਾ ਹੈ। ਉਨ੍ਹਾਂ ਮੇਲ ਵਰਕਰਾਂ ਨੂੰ ਇਹ ਜਾਣਕਾਰੀ ਆਪਣੇ ਖੇਤਰ ਦੇ ਲੋਕਾਂ ਨਾਲ ਸਾਂਝੀ ਕਰਨ ਲਈ ਕਿਹਾ ਤਾਂ ਜੋ ਡੇਂਗੂ ਸੰਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।