ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਚੜ੍ਹਤ ਕਾਰਨ ਪੰਜਾਬ ਦੀਆਂ ਦੂਜੀਆਂ ਰਾਜਸੀ ਪਾਰਟੀਆਂ ਬੁਰੀ ਤਰ੍ਹਾਂ ਬੌਖਲਾਈਆਂ -ਇੰਜ ਸਵਰਨ ਸਿੰਘ
ਕਿਸੇ ਵੀ ਸਮਾਜ ਤੇ ਦੇਸ਼ ਦੇ ਵਿਕਾਸ ’ਚ ਔਰਤਾਂ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ ਤੇ ਔਰਤਾਂ ਦੇ ਸਹਿਯੋਗ ਤੋਂ ਬਿਨਾਂ ਸਮਾਜ ਜਾਂ ਦੇਸ਼ ਅਧੂਰਾ ਹੈ - ਬੀਬੀ ਗੁਰਪ੍ਰੀਤ ਕੌਰ ਰੂਹੀ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 13 ਸਤੰਬਰ 2021- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੈਂਬਰ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਇੰਜ ਸਵਰਨ ਸਿੰਘ ਨੇ ਪਿੰਡ ਮਾਛੀਜੋਆ ਵਿਖੇ ਮੀਟਿੰਗ ਦੌਰਾਨ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਚੜ੍ਹਤ ਦੇਖ ਕੇ ਦੂਜੀਆਂ ਰਾਜਸੀ ਪਾਰਟੀਆਂ ਬੁਰੀ ਤਰ੍ਹਾਂ ਬੌਖਲਾਈਆਂ ਪਈਆਂ ਹਨ | ਇੰਜ ਸਵਰਨ ਸਿੰਘ ਨੇ ਆਖਿਆ ਕਿ ਅੱਜ ਪੰਜਾਬ ਦੀ ਰਾਜਸੀ ਸਥਿਤੀ ਪੂਰੀ ਤਰ੍ਹਾਂ ਸਾਫ਼ ਹੈ | ਉਨ੍ਹਾਂ ਆਖਿਆ ਕਿ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਅਕਾਲੀ ਦਲ ਨੇ ਕਿਸਾਨਾਂ ਲਈ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ | ਉਨ੍ਹਾਂ ਆਖਿਆ ਕਿ ਅਕਾਲੀ ਦਲ ਦਾ ਸਟੈਂਡ ਸ਼ੁਰੂ ਤੋਂ ਸਪਸ਼ਟ ਹੈ ਕਿ ਤਿੰਨੇ ਖੇਤੀ ਕਾਨੂੰਨ ਤੁਰੰਤ ਰੱਦ ਹੋਣੇ ਚਾਹੀਦੇ ਹਨ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਕਿਸੇ ਵੀ ਸਮਾਜ ਤੇ ਦੇਸ਼ ਦੇ ਵਿਕਾਸ ’ਚ ਔਰਤਾਂ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ ਤੇ ਔਰਤਾਂ ਦੇ ਸਹਿਯੋਗ ਤੋਂ ਬਿਨਾਂ ਸਮਾਜ ਜਾਂ ਦੇਸ਼ ਅਧੂਰਾ ਹੈ। ਉਹਨਾਂ ਕਿਹਾ ਕਿ ਔਰਤਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਬਹੁਤ ਹੀ ਸ਼ਲਾਘਾਯੋਗ ਕੰਮ ਹੈ ਤੇ ਇਸ ਨਾਲ ਪਾਰਟੀ ਵਰਕਰਾਂ ਵਿਚ ਭਾਰੀ ਜੋਸ਼ ਤੇ ਉਤਸ਼ਾਹ ਨਜ਼ਰ ਆ ਰਿਹਾ ਹੈ। ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਕਿਹਾ ਕਿ ਸਿੱਖ ਇਤਿਹਾਸ ਵਿਚ ਵੀ ਮਾਤਾ ਸਾਹਿਬ ਕੌਰ, ਭਾਗ ਕੌਰ, ਮਾਤਾ ਗੁਜਰੀ ਵਰਗੀਆਂ ਔਰਤਾਂ ਹੋਈਆਂ ਹਨ, ਜਿਨ੍ਹਾਂ ਨੇ ਸਾਨੂੰ ਇਹ ਸੰਦੇਸ਼ ਤੇ ਜਜ਼ਬਾ ਦਿੱਤਾ ਹੈ ਕਿ ਅਸੀਂ ਆਪਣੇ ਦੇਸ਼ ਤੇ ਸਮਾਜ ਪ੍ਰਤੀ ਹਰ ਤਰ੍ਹਾਂ ਦੀ ਸੇਵਾ ਤੇ ਕੁਰਬਾਨੀ ਲਈ ਤਿਆਰ ਰਹੀਏ ਅਤੇ ਇਸ ਲਈ ਔਰਤਾਂ ਨੂੰ ਚਾਹੀਦਾ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ’ਚ ਅਕਾਲੀ ਦਲ ਨਾਲ ਜੁਡ਼ ਕੇ ਰਾਜਨੀਤੀ ’ਚ ਆਉਣ ਤਾਂ ਜੋ ਸਮਾਜ ਅਤੇ ਦੇਸ਼ ਦੇ ਸੁਧਾਰ ਵਿਚ ਔਰਤਾਂ ਵੱਧ ਤੋਂ ਵੱਧ ਆਪਣਾ ਯੋਗਦਾਨ ਪਾ ਸਕਣ।
ਇਸ ਮੌਕੇ ਮਨਜੀਤ ਸਿੰਘ, ਦਲਜੀਤ ਸਿੰਘ, ਰਵਿੰਦਰ ਸਿੰਘ ਮਾਛੀਜੋਆ ਅੰਤਰਰਾਸ਼ਟਰੀ ਖਿਡਾਰੀ, ਜੱਥੇਦਾਰ ਹਰਜਿੰਦਰ ਸਿੰਘ ਲਾਡੀ ਕੌਮੀ ਸਲਾਹਕਾਰ ਕੰਬੋਜ ਭਾਈਚਾਰਾ ਕਮੇਟੀ, ਕਮਲਜੀਤ ਸਿੰਘ ਹੈਬਤਪੁਰ ਕੌਮੀ ਸਲਾਹਕਾਰ ਕੰਬੋਜ ਭਾਈਚਾਰਾ ਕਮੇਟੀ, ਸਰਦਾਰ ਲਖਵਿੰਦਰ ਸਿੰਘ ਫੱਤੋਵਾਲ ਸੀਨੀਅਰ ਅਕਾਲੀ ਆਗੂ, ਬੀਬੀ ਬਲਜੀਤ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ, ਬੀਬੀ ਹਰਪ੍ਰੀਤ ਕੌਰ, ਬੀਬੀ ਰਵਿੰਦਰ ਕੌਰ, ਬੀਬੀ ਜਸਵਿੰਦਰ ਕੌਰ ਆਦਿ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |