ਐੱਸ.ਸੀ ਲਾਭਪਾਤਰੀਆਂ ਲਈ ਦੋ ਹਫਤੇ ਦਾ ਮੁਫਤ ਡੇਅਰੀ ਸਿਖਲਾਈ ਪ੍ਰੋਗਰਾਮ ਜਾਣੋ ਕਦੋਂ ਹੋਏਗਾ
ਹਰੀਸ਼ ਕਾਲੜਾ
ਰੂਪਨਗਰ, 13 ਸਤੰਬਰ 2021- ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਐਸ.ਸੀ ਲਾਭਪਾਤਰੀਆਂ ਨੂੰ ਦੋ ਹਫਤਿਆਂ ਦਾ ਮੁਫਤ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ 20 ਸਤੰਬਰ 2021 ਤੋਂ ਸ਼ੁਰੂ ਕੀਤਾ ਜਾਵੇਗਾ।
ਅੱਜ ਇੱਥੇ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮਟਿੰਗ ਕਰਨ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰੂਪਨਗਰ ਗੁਰਿੰਦਰਪਾਲ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਸਬੰਧੀ ਇੰਟਰਵਿਯੂ 16 ਸਤੰਬਰ, 2021 ਨੂੰ ਸਵੇਰੇ 11.00 ਵਜੇ ਜਿਲਾ ਪ੍ਰੀਸ਼ਦ ਕੰਪਲੈਕਸ, ਰੂਪਨਗਰ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦੇ ਦਫਤਰ ਵਿਖੇ ਰੱਖੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋ 50 ਸਾਲ ਦੇ ਦਰਮਿਆਨ ਹੋਵੇ ਘੱਟੋ ਘੱਟ ਪੰਜਵੀ ਪਾਸ ਹੋਵੇ, ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦਾ ਹੋਵੇ।ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਚਾਹ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ।
ਪੰਜਾਬ ਸਰਕਾਰ ਵੱਲੋ ਇਹ ਸਿਖਲਾਈ ਮੁਫਤ ਕਰਵਾਈ ਜਾ ਰਹੀ ਹੈ, ਜਿਸਦੀ ਕਿ ਕੌਈ ਵੀ ਫੀਸ ਨਹੀ ਹੈ। ਬਲਕਿ ਸਿਖਿਆਰਥੀਆ ਨੂੰ ਸਿਖਲਾਈ ਉਪਰੰਤ 2000 ਰੁਪਏ ਪ੍ਰਤੀ ਸਿਖਿਆਰਧੀ ਵਜੀਫਾ ਵੀ ਦਿੱਤਾ ਜਾਵੇਗਾ, ਇਸ ਲਈ ਉਨਾ ਨੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਵਿਭਾਗ ਦੀਆ ਸਕੀਮਾ ਦਾ ਪੂਰਨ ਲਾਹਾ ਲੇ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ।
ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਦੇ ਸਮੇਂ ਦੋਰਾਨ ਖੇਤੀ ਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਉਨਾ ਕਿਹਾ ਕਿ ਟ੍ਰੇਨਿਗ ਉਪਰੰਤ ਬੈਕਾਂ ਤੋਂ ਕਰਜਾ ਦੁਆ ਕੇ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ।ਸੋ ਚਾਹਵਾਨ ਐਸ.ਸੀ ਲਾਭਪਾਤਰੀ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਰੂਪਨਗਰ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦੇ ਦਫਤਰ ਵਿਖੇ ਕਿਸੇ ਵੀ ਕੰਮ ਵਾਲੇ ਦਿੱਨ ਆਕੇ ਬਿਨੈ ਪੱਤਰ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ:01881-220228 ਤੇ ਸੰਪਰਕ ਕਰ ਸਕਦੇ ਹੋ।