ਕੋਵਿਡ ਦੇ 1 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 13 ਸਤੰਬਰ 2021: ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68670 ਮਿਲੇ ਹਨ ਜਿਨ੍ਹਾਂ ਵਿੱਚੋਂ 67568 ਮਰੀਜ਼ ਠੀਕ ਹੋ ਗਏ ਅਤੇ 41 ਕੇਸ ਐਕਟੀਵ ਹਨ । ਜਦਕਿ 1061 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 6 ਮਰੀਜ਼ ਠੀਕ ਹੋਏ ਹਨ ਅਤੇ 5 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ ਸ਼ਾਮਲ ਹਨ।