ਜੀ ਐਸ ਪੰਨੂ
ਮਲੇਰਕੋਟਲਾ, 13 ਸਤੰਬਰ, 2021 : 23ਵੇਂ ਨਵੇਂ ਜ਼ਿਲ੍ਹੇ ਦੇ ਦਫ਼ਤਰ ਵਿੱਖੇ ਡਿਪਟੀ ਕਮਿਸ਼ਨਰ ਅਤੇ ਸਮੂਹ ਅਧਿਕਾਰੀਆਂ , ਕਰਮਚਾਰੀਆਂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆਂ ਗਿਆ। ਇਸ ਉਪਰੰਤ ਰਾਗੀ ਜੱਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਸ੍ਰਵਣ ਕਰਵਾਇਆਂ ਅਤੇ ਅਤੁੱਟ ਲੰਗਰ ਵਰਤਾਇਆਂ ਗਿਆਂ ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਪਰਿਵਾਰਾਂ ਅਤੇ ਸਰਬੱਤ ਦੇ ਭਲੇ ਦੀਆਂ ਸ਼ੁੱਭਕਾਮਨਾਵਾਂ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪਿਛਲੇ ਸਮੇਂ 'ਚ ਕੋਵਿਡ-19 ਮਹਾਂਮਾਰੀ ਦੇ ਬਾਵਜ਼ੂਦ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਤੇ ਪੂਰੀ ਲਗਨ ਨਾਲ ਨਿਭਾਉਂਦੇ ਆ ਰਹੇ ਹਨ , ਉਸੇ ਤਰ੍ਹਾਂ ਹੀ ਸਾਰੇ ਮੁਲਾਜ਼ਮ ਆਪਣੇ ਫ਼ਰਜ਼ ਤੇ ਸੌਂਪੀ ਗਈ ਡਿਊਟੀ ਸਮਰਪਣ ਭਾਵਨਾ ਨਾਲ ਨਿਭਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਹਰ ਵਿਭਾਗ ਦਾ ਅਧਿਕਾਰੀ ਤੇ ਕਰਮਚਾਰੀ ਲੋਕ ਸੇਵਾਂ ਨੂੰ ਸਮ੍ਰਪਿਤ ਰਹੇਗਾ ਅਤੇ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਲੋਕ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਦਾ ਲਾਭ, ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਾਉਣ ਦਾ ਭਾਵ ਹੈ ਕਿ ਨਵੇਂ ਬਣੇ ਸੁਬੇ ਵਿਚ ਸੁੱਖ ਸ਼ਾਂਤੀ ਰਹੇਂ ਅਤੇ ਆਪਸੀ ਭਾਈਚਾਰੇ ਦੀ ਸੰਭਾਵਨਾ ਸੰਜੀਦਗੀ ਬਣੀਂ ਰਹੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ, ਐਸ.ਡੀ.ਐਮ.ਮਲੇਰਕੋਟਲਾ ਟੀ.ਬੈਨਿਥ, ਸੁਪਰਡੈਂਟ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਸਮੂਹ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।