ਬੇਅਦਬੀ ਦੇ ਰੋਸ ਵਜੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਬਲਜੀਤ ਸਿੰਘ ਦਾਦੂਵਾਲ
ਸਿੱਖ ਧਰਮ ਨਾਲ ਹੀ ਬੇਅਦਬੀਆਂ ਕਿਉਂ ਹੋ ਰਹੀਆਂ ਹਨ :- ਦਾਦੂਵਾਲ
ਕਿਹਾ, ਕੇਂਦਰ ਸਰਕਾਰ ਦੀਆਂ ਸ਼ਰਾਰਤੀ ਏਜੰਸੀਆਂ ਕਰ ਰਹੀਆਂ ਹਨ ਖ਼ਰਾਬੀਆਂ
ਚੋਵੇਸ਼ ਲਟਾਵਾ
ਸ੍ਰੀ ਅਨੰਦਪੁਰ ਸਾਹਿਬ, 14 ਸਤੰਬਰ 2021-ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਆਪਣੇ ਸਾਥੀਆਂ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਿੱਥੇ ਨਤਮਸਤਕ ਹੋਣ ਲਈ ਪੁੱਜੇ, ਉੱਥੇ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ । ਦਾਦੂਵਾਲ ਨੇ ਕਿਹਾ ਕਿ ਨਾ ਅਕਾਲੀ ਸਰਕਾਰ ਸਮੇਂ ਬੇਅਦਬੀ ਦੀਆਂ ਘਟਨਾਵਾਂ ਰੁਕੀਆਂ ਅਤੇ ਨਾ ਹੁਣ ।
ਦਾਦੂਵਾਲ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪ੍ਰਬੰਧਾਂ ਦੀ ਕੋਈ ਘਾਟ ਨਹੀਂ ਹੈ ਸੇਵਾ ਦਾ ਹਰ ਸਮੇਂ ਮੌਜੂਦ ਰਹਿੰਦੇ ਹਨ ਪਰੰਤੂ ਜੇਕਰ ਇਸ ਅਸਥਾਨ ਦੇ ਉੱਤੇ ਕੋਈ ਵਿਅਕਤੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੰਦਾ ਹੈ ਤਾਂ ਉਨ੍ਹਾਂ ਅਸਥਾਨਾਂ ਤੇ ਜਿੱਥੇ ਸੇਵਾਦਾਰ ਨਹੀਂ ਹੁੰਦੇ, ਉਥੇ ਅਜਿਹੀਆਂ ਘਟਨਾਵਾਂ ਬੜੇ ਸੌਖਿਆਂ ਹੀ ਕੀਤੀਆਂ ਜਾ ਸਕਦੀਆਂ ਹਨ । ਦਾਦੂਵਾਲ ਨੇ ਕਿਹਾ ਕਿ ਇਹ ਬੇਅਦਬੀਆਂ ਦੀਆਂ ਘਟਨਾਵਾਂ ਕਰਨ ਵਾਲੇ ਵਿਅਕਤੀ ਕੇਵਲ ਕਹਿੰਦੇ ਹਨ ਇਨ੍ਹਾਂ ਦੇ ਪਿੱਛੇ ਮਾਸਟਰ ਮਾਈਂਡ ਕੋਈ ਹੋਰ ਵਿਅਕਤੀ ਨੇ ਅਤੇ ਉਨ੍ਹਾਂ ਮਾਸਟਰਮਾਈਂਡ ਵਿਅਕਤੀਆਂ ਨੂੰ ਪੜ੍ਹ ਕੇ ਇਨ੍ਹਾਂ ਪੂਰੇ ਮਾਮਲਿਆਂ ਨੂੰ ਬਰੀਕੀ ਨਾਲ ਘੋਖਣਾ ਚਾਹੀਦਾ ਹੈ ।
ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਮੌਕੇ ਜਿੱਥੇ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ, ਉਥੇ ਮੌਜੂਦਾ ਸਮੇਂ ਦੇ ਵਿਚ ਵੀ ਇਹ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਅਤੇ ਮੌਜੂਦਾ ਸਰਕਾਰ ਵੀ ਜਿੱਥੇ ਹਰ ਫਰੰਟ ਤੇ ਫੇਲ੍ਹ ਹੋਈ ਹੈ, ਉਥੇ ਬੇਅਦਬੀਆਂ ਦੇ ਮਸਲੇ ਦੇ ਵਿੱਚ ਅਜੇ ਤੱਕ ਕੋਈ ਸਾਰਥਿਕ ਨਤੀਜੇ ਸਰਕਾਰ ਵੱਲੋਂ ਦੇਖਣ ਨੂੰ ਨਹੀਂ ਮਿਲੇ ।
ਦਾਦੂਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ਦੀ ਜਨਤਾ ਦੇ ਨਾਲ ਝੂਠੇ ਵਾਅਦੇ ਕੀਤੇ ਗਏ ਅਤੇ ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ । ਜਦੋਂ ਬਲਜੀਤ ਸਿੰਘ ਦਾਦੂਵਾਲ ਨੂੰ ਪੱਤਰਕਾਰਾਂ ਵੱਲੋਂ ਸਵਾਲ ਕੀਤਾ ਗਿਆ ਕਿ ਕਿਆ ਉਹ ਬੇਅਦਬੀ ਦੇ ਮੁੱਦੇ ਤੇ ਕੈਪਟਨ ਅਮਰਿੰਦਰ ਸਰਕਾਰ ਦੇ ਖਿਲਾਫ ਕੋਈ ਧਰਨਾ ਲਾਉਣਗੇ ਤਾਂ ਉਨ੍ਹਾਂ ਇਸ ਸਬੰਧ ਵਿੱਚ ਗੋਲ ਮੋਲ ਜੁਆਬ ਦਿੰਦਿਆਂ ਕਿਹਾ ਕਿ ਦਿੱਲੀ ਵਿੱਚ ਕਿਸਾਨੀ ਸੰਘਰਸ਼ ਚੱਲ ਰਿਹਾ ਹੈ ਅਜਿਹੇ ਵਿਚ ਕੋਈ ਹੋਰ ਧਰਨਾ ਲਾਉਣਾ ਵਾਜਬ ਨਹੀਂ ਹੈ