ਮੁਫ਼ਤ ਡੇਅਰੀ ਸਿਖਲਾਈ ਕੋਰਸ ਪੜ੍ਹੋ ਕਦੋਂ ਹੋਵੇਗਾ ਸ਼ੁਰੂ, ਹੋਵੇਗਾ ਮੁਫ਼ਤ ਤੇ ਨਾਲੇ ਮਿਲੂ ਵਜ਼ੀਫਾ
ਜੀ ਐਸ ਪੰਨੂ
ਪਟਿਆਲਾ, 14 ਸਤੰਬਰ,2021 - ਡਿਪਟੀ ਡਾਇਰੈਕਟਰ ਡੇਅਰੀ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਦੋ ਹਫ਼ਤੇ ਦਾ ਅਨੁਸੂਚਿਤ ਜਾਤੀ ਸਪੈਸ਼ਲ ਡੇਅਰੀ ਸਿਖਲਾਈ ਕੋਰਸ 16 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ 16 ਸਤੰਬਰ ਨੂੰ ਸਵੇਰੇ 10:30 ਵਜੇ ਡਿਪਟੀ ਡਾਇਰੈਕਟਰ ਡੇਅਰੀ ਪਟਿਆਲਾ ਦੇ ਦਫ਼ਤਰ ਵਿਖੇ ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ ਕੀਤੀ ਜਾ ਰਹੀ ਹੈ।
ਕੋਰਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਿਪਟੀ ਡਾਇਰੈਕਟਰ ਅਸ਼ੋਕ ਰੌਣੀ ਨੇ ਦੱਸਿਆ ਕਿ ਬੋਰਡ ਵੱਲੋਂ ਅਨੁਸੂਚਿਤ ਜਾਤੀ ਸਪੈਸ਼ਲ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, (ਸੰਗਰੂਰ, ਬੀਜਾ, ਚਤਾਮਲੀ) ਸੈਂਟਰਾਂ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਲਈ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਦਫ਼ਤਰ ਵਿਖੇ ਘੱਟੋ ਘੱਟ ਪੰਜਵੀਂ ਪਾਸ ਦਾ ਸਬੂਤ, ਅਧਾਰ ਕਾਰਡ, ਫੋਟੋ, ਜਾਤੀ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ। ਸਿਖਿਆਰਥੀਆਂ ਲਈ ਟਰੇਨਿੰਗ ਦੀ ਉਮਰ 18 ਤੋਂ 50 ਸਾਲ ਹੈ ਅਤੇ ਚੁਣੇ ਗਏ ਉਮੀਦਵਾਰਾਂ ਨੂੰ ਦੋ ਹਜ਼ਾਰ ਰੁਪਏ ਵਜ਼ੀਫ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਸਰਕਾਰੀ ਕੁਆਟਰ ਨੰਬਰ 313, ਬਲਾਕ-14 ਟਾਈਪ-5, ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ, ਪਟਿਆਲਾ ਵਿਖੇ ਕਾਊਂਸਲਿੰਗ ਲਈ ਆਉਣ। ਅਨੁਸੂਚਿਤ ਜਾਤੀ ਦੇ ਉੁਮੀਦਵਾਰ ਵੱਧ ਤੋਂ ਵੱਧ ਸਰਕਾਰ ਦੀ ਇਸ ਸਕੀਮ ਦਾ ਲਾਹਾ ਲੈਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 0175- 2300517 'ਤੇ ਸੰਪਰਕ ਕੀਤਾ ਜਾ ਸਕਦਾ ਹੈ।