ਮਾਸਟਰ ਕਾਡਰ ਯੂਨੀਅਨ ਨੇ ਸਿੱਖਿਆ ਸਕੱਤਰ ਨਾਲ ਮਸਲੇ ਵਿਚਾਰੇ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ 2021- ਮਾਸਟਰ ਕਾਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ,ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਆਗੂਆਂ ਨੇ ਸਿੱਖਿਆ ਸਕੱਤਰ ਕਰਿਸ਼ਨ ਕੁਮਾਰ ਨਾਲ ਮੀਟਿੰਗ ਕਰਕੇ ਆਪਣੇ ਮਸਲੇ ਵਿਚਾਰੇ ਜਿੰਨ੍ਹਾਂ ਨੂੰ ਲੈਕੇ ਜੱਥੇਬੰਦੀ ਨੂੰ ਭਰੋਸਾ ਵੀ ਦਿੱਤਾ ਗਿਆ ਹੈ। ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ ,ਸਰਪ੍ਰਸਤ ਕੁਲਜੀਤ ਸਿੰਘ ਮਾਨ,ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਬਰਾੜ , ਹਰਪਾਲ ਸਿੰਘ ਜਨਰਲ ਸਕੱਤਰ, ਗੁਰਮੀਤ ਸਿੰਘ ਗਿੱਲ ਅਤੇ ਮਨਜੀਤ ਸਿੰਘ ਨੇ ਦੱਸਿਆ ਕਿ ਯੂਨੀਅਨ ਵੱਲੋਂ ਰਹਿੰਦੀਆਂ ਵਿਸ਼ਿਆਂ ਨਾਲ ਸਬੰਧਤ 350 ਤੋਂ ਵੱਧ ਹੋਰ ਮਾਸਟਰ ਕੇਡਰ ਦੇ ਅਧਿਆਪਕਾਂ ਦੀ ਤਰੱਕੀ ਬਤੌਰ ਲੈਕਚਰਰ ਬਹੁਤ ਹੀ ਜਲਦ ਕਰਨ ਲਈ ਕਿਹਾ ਹੈ।
ਇਸੇ ਤਰਾਂ ਬਦਲੀ ਕਾਰਨ ਡੀਬਾਰ ਹੋਏ ਅਧਿਆਪਕਾਂ ਨੂੰ ਫੌਰੀ ਰਾਹਤ ਦਿੱਤੀ ਜਾਵੇਗੀ , ਜਿਨ੍ਹਾਂ ਅਧਿਆਪਕਾਂ ਦੀ ਬਦਲੀ ਹੋ ਚੁੱਕੀ ਹੈ ਹੈ , ਉਨ੍ਹਾਂ ਨੂੰ ਪ੍ਰੀਖਿਆ ਹੋਣ ਤੋਂ ਤੁਰੰਤ ਬਾਅਦ ਫਾਰਗ ਕਰ ਦਿੱਤਾ ਜਾਵੇਗਾ , 27ਜੂਨ 2013 ਦੇ ਮੁੱਦੇ ਤੇ ਰਹਿੰਦੇ ਅਧਿਆਪਕਾਂ ਦੇ ਯੋਗ ਕੇਸਾਂ ਨੂੰ ਹੱਲ ਕਰਨ ਲਈ ਮੌਕੇ ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਤੇ ਭਰੋਸਾ ਦਿਵਾਇਆ ਕਿ ਇਸ ਮਸਲੇ ਦਾ ਜਲਦੀ ਹੀ ਹੱਲ ਕੱਢ ਲਿਆ ਜਾਵੇਗਾ। ਸਿੱਖਿਆ ਸਕੱਤਰ ਨੇ ਮਾਸਟਰ ਕੇਡਰ ਤੋਂ ਮੁੱਖ ਅਧਿਆਪਕਾਂ ਦੀਆਂ ਤਰੱਕੀਆਂ ਵੀ ਜਲਦੀ ਕਰਨ ਦਾ ਵੀ ਭਰੋਸਾ ਦਿੱਤਾ ਹੈ।ਇਸ ਮੌਕੇ ਕੁਲਦੀਪ ਸਿੰਘ, ਦਲਜੀਤ ਸਿੰਘ ,ਗੁਰਦੀਪ ਸਿੰਘ, ਗੁਰ ਕਿ੍ਰਪਾਲ ਸਿੰਘ,ਕੁਲਵਿੰਦਰ ਸਿੰਘ, ਸੁਖਮੰਦਰ ਸਿੰਘ , ਗੁਰਪ੍ਰੀਤ ਸਿੰਘ ਦੁੱਗਲ ,ਮਲਕੀਤ ਸਿੰਘ ਕੋਟਲੀ ਅਤੇ ਹਰਜੀਤ ਸਿੰਘ ਆਦਿ ਵੀ ਹਾਜ਼ਰ ਸਨ