ਖ਼ਾਲਸਾ ਕਾਲਜ ਦੇ ਅਧਿਆਪਕਾਂ ਵੱਲੋਂ ਸਰਕਾਰ ਵਿਰੁੱਧ ਰੋਸ ਧਰਨਾ
ਜਗਤਾਰ ਸਿੰਘ
ਪਟਿਆਲਾ 15 ਅਗਸਤ 2021 : ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ( ਪੀ ਸੀ ਸੀ ਟੀ ਯੂ ) ਦੇ ਸੱਦੇ 'ਤੇ ਖਾਲਸਾ ਕਾਲਜ ਪਟਿਆਲਾ ਦੀ ਅਧਿਆਪਕ ਯੂਨੀਅਨ ਵੱਲੋਂ ਕਾਲਜ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ ਲਗਾਇਆ ਗਿਆ । ਇਸ ਮੌਕੇ ਕਾਲਜ ਯੂਨਿਟ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਨੇ ਕਿਹਾ ਕਿ ਅਧਿਆਪਕ ਵਰਗ ਨੂੰ ਸਰਕਾਰ ਵੱਲੋਂ ਅਜੇ ਤੱਕ ਯੂਜੀਸੀ ਵੱਲੋਂ ਘੋਸ਼ਿਤ ਕੀਤਾ, ਤਨਖਾਹ ਕਮਿਸ਼ਨ ਨਹੀਂ ਦਿੱਤਾ ਗਿਆ ਅਤੇ ਸਰਕਾਰ ਨੇ ਨਵੇਂ ਤਨਖਾਹ ਸਕੇਲਾਂ ਨੂੰ ਯੂ ਜੀ ਸੀ ਪੇ - ਸਕੇਲਾਂ ਨਾਲੋਂ ਡੀ ਲਿੰਕ ਕਰਨ ਬਾਰੇ ਸੋਚ ਰਹੀ ਹੈ।
ਉਚੇਰੀ ਸਿੱਖਿਆ ਨਾਲ ਸਬੰਧਤ ਅਧਿਆਪਕ ਜਥੇਬੰਦੀਆਂ ਦੀਆਂ ਮੰਗਾਂ ਵਿੱਚ ਮੁੱਖ ਤੌਰ ਤੇ ਯੂ.ਜੀ.ਸੀ. ਪੇ - ਸਕੇਲ ਲਾਗੂ ਕਰਨਾ ਤਨਖਾਹ ਨੂੰ ਯੂ.ਜੀ.ਸੀ. ਪੇ - ਸਕੇਲ ਨਾਲੋਂ ਡੀ ਲਿੰਕ ਕਰਨ ਦਾ ਫੈਸਲਾ ਵਾਪਿਸ ਲੈਣ ਦੀ ਮੰਗ ਅਤੇ ਅਨਕਵਰਡ ਪੋਸਟਾਂ ਤੇ ਕੰਮ ਕਰਨ ਵਾਲੇ ਅਧਿਆਪਕਾਂ ਤੇ ਸਕਿਓਰਟੀ ਆਫ ਸਰਵਿਸ ਐਕਟ ਲਾਗੂ ਕਰਨ ਦੀਆਂ ਮੰਗਾਂ ਸ਼ਾਮਿਲ ਹਨ । ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਯੂਨੀਅਨ ਦੇ ਮੈਂਬਰ ਸ. ਰਾਜਦੀਪ ਸਿੰਘ ਧਾਲੀਵਾਲ ਨੇ ਕਿਹਾ ਨੇ ਕਿਹਾ ਕਿ ਸਰਕਾਰ ਉਚੇਰੀ ਸਿੱਖਿਆ ਪ੍ਰਤੀ ਸੰਵੇਦਨਸ਼ੀਲ ਨਹੀਂ ਹੈ ਅਤੇ ਬਹੁਤ ਸਾਰੇ ਸਿੱਖਿਆ ਨਾਲ ਜੁੜੇ ਹੋਏ ਮੁੱਦਿਆਂ ਜਿਸ ਵਿੱਚ ਰੁਜ਼ਗਾਰ ਅਤੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਅੱਖੋਂ ਪਰੋਖੇ ਕਰ ਰਹੀ ਹੈ।
ਸਰਕਾਰ ਦੀ ਅਜਿਹੀ ਸਥਿਤੀ ਕਰਕੇ ਅੱਜ ਪੰਜਾਬ ਦਾ ਨੌਜਵਾਨ ਤੇ ਛੱਡ ਕੇ ਵਿਦੇਸ਼ ਜਾ ਰਿਹਾ ਹੈ ਜਿਸ ਨਾਲ ਆਰਥਿਕ ਤੌਰ 'ਤੇ ਵੀ ਇਸ ਸੂਬੇ ਨੂੰ ਬਹੁਤ ਵੱਡਾ ਘਾਟਾ ਪੈ ਰਿਹਾ ਹੈ। ਉਨ੍ਹਾਂ ਨੇ ਇਸ ਧਰਨੇ ਬਾਰੇ ਦੱਸਦੇ ਹੋਏ ਕਿਹਾ, ਪੀ ਸੀ ਸੀ ਟੀ ਯੂ ਦੀ ਜ਼ਿਲ੍ਹਾ ਕਾਊਂਸਲ ਚੰਡੀਗੜ੍ਹ ਵੱਲੋਂ ਲੜੀਵਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ । ਕਾਲਜ ਯੂਨੀਅਨ ਦੇ ਸਕੱਤਰ ਨੇ ਦੱਸਿਆ ਕਿ ਸਾਰੇ ਕਾਲਜ ਦੇ ਅਧਿਆਪਕ ਰੋਜ਼ਾਨਾ ਇੱਕ ਘੰਟੇ ਲਈ ਧਰਨੇ 'ਤੇ ਬੈਠ ਰਹੇ ਹਨ । ਇਸ ਮੌਕੇ ਕਾਲਜ ਦੇ ਟੀਚਿੰਗ ਯੂਨੀਅਨ ਦੇ ਸਾਰੇ ਮੈਂਬਰ ਰੋਸ ਧਰਨੇ ਵਿੱਚ ਸ਼ਾਮਲ ਹੋਏ ।