ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾਡ਼ਾ ਮਨਾਇਆ
ਰੂਪਨਗਰ, 16 ਸਤੰਬਰ 2021- ਪਿੰਡ ਕੋਟਲਾ ਨਿਹੰਗ ਵਿਖੇ ਧੰਨ ਧੰਨ ਬਾਬਾ ਸਰਬਣ ਦਾਸ ਜੀ ਕੁਟੀਆ ਵਾਲੇ ਦੇ ਸਥਾਨ ਤੇ ਬਾਬਾ ਸਰ ਸ਼੍ਰੀ ਚੰਦ ਜੀ ਦਾ ਜਨਮ ਦਿਹਾਡ਼ਾ ਬਡ਼ੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਸਿਜਦਾ ਕੀਤਾ ਅਤੇ ਬਾਬਾ ਜੀ ਦਾ ਗੁਣਗਾਨ ਕੀਤਾ। ਇਸ ਮੌਕੇ ਸ਼ਰਧਾਲੂਆਂ ਦੇ ਲਈ ਭੰਡਾਰੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾਡ਼ੇ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਗਈ।
ਫੋਟੋ –ਪਿੰਡ ਕੋਟਲਾ ਨਿਹੰਗ ਵਿਖੇ ਧੰਨ ਧੰਨ ਬਾਬਾ ਸਰਬਣ ਦਾਸ ਜੀ ਕੁਟੀਆ ਵਿਖੇ ਸਮੂਹ ਸ਼ਰਧਾਲੂ।