ਬਾਬਾ ਸ੍ਰੀ ਚੰਦ ਜੀ ਅਤੇ ਬਾਬਾ ਲਖਮੀ ਦਾਸ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ,15 ਸਤੰਬਰ 2021- ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਮਾਤਾ ਸੁਲੱਖਣੀ ਜੀ ਸੇਵਾ ਸੋਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਅਤੇ ਬਾਬਾ ਲਖਮੀ ਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਗਿਆਨੀ ਮਨਜੀਤ ਸਿੰਘ ਜੀ ਦੇ ਕੀਰਤਨੀ ਜਥੇ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਿਆ। ਉਪਰੰਤ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਵੱਲੋਂ ਆਏ ਮੁੱਖ ਵਾਕ ਦੀ ਕਥਾ ਸੰਗਤਾਂ ਨੂੰ ਸਰਵਣ ਕਰਵਾਈ ਅਤੇ ਬਾਬਾ ਸ੍ਰੀ ਚੰਦ ਜੀ ਅਤੇ ਬਾਬਾ ਲਖਮੀ ਦਾਸ ਜੀ ਦੇ ਜੀਵਨ ਬਾਰੇ ਵਿਸਥਾਰ ਵਿਚ ਸੰਗਤਾਂ ਨਾਲ ਸਾਂਝ ਪਾਈ। ਉਪਰੰਤ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਗਿਆਨੀ ਸੁਰਜੀਤ ਸਿੰਘ ਸਭਰਾਅ ਵੱਲੋਂ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਅਤੇ ਲਖਮੀ ਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਇਸ ਸਮੇਂ ਸੁਸਾਇਟੀ ਅਤੇ ਗਿਆਨੀ ਸੁਰਜੀਤ ਸਿੰਘ ਸਭਰਾਅ ਵੱਲੋਂ ਮਹਾਂਪੁਰਸ਼ ਸ੍ਰੀਮਾਨ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ।
ਉਪਰੰਤ ਸੁਸਾਇਟੀ ਵੱਲੋਂ ਸਤਿਕਾਰਤ ਸ਼ਖ਼ਸੀਅਤਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਉਪਰੰਤ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੀਆਂ ਬੀਬੀਆਂ ਵੱਲੋਂ ਚੱਲ ਰਹੇ ਲਡ਼ੀਵਾਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਸਮੇਂ ਚਾਹ, ਪਕੌੜੇ, ਮਠਿਆਈਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ। ਇਸ ਮੌਕੇ ਐਸ ਜੀ ਪੀ ਸੀ ਦੇ ਸਾਬਕਾ ਮੈਂਬਰ ਜਥੇਦਾਰ ਜੈਮਲ ਸਿੰਘ ਦੇ ਪਰਿਵਾਰ ਵੱਲੋਂ ਗੁਰੂ ਕੇ ਲੰਗਰਾਂ ਵਿਚ ਰਸਦਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਉਹਨਾਂ ਤੋ ਇਲਾਵਾ ਰਘਬੀਰ ਸਿੰਘ ਪ੍ਰਧਾਨ, ਦਰਸ਼ਨ ਸਿੰਘ, ਰਣਜੀਤ ਸਿੰਘ, ਹਰਭਜਨ ਸਿੰਘ, ਡਾ ਗੁਰਦੇਵ ਸਿੰਘ, ਮਹਿੰਦਰ ਸਿੰਘ, ਸਰਵਣ ਸਿੰਘ, ਗੁਰਮਿੰਦਰ ਸਿੰਘ, ਨਰੰਜਣ ਸਿੰਘ, ਗੁਰਪ੍ਰੀਤ ਸਿੰਘ, ਕਰਤਾਰ ਸਿੰਘ, ਬਲਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਬਲਕਾਰ ਸਿੰਘ, ਅਮਰੀਕ ਸਿੰਘ, ਰਾਜਾ ਗੁਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ 'ਚ ਸੇਵਾਦਾਰ ਹਾਜ਼ਰ ਸਨ।